ਮੱਤੀ 27 : 1 (IRVPA)
ਯਿਸੂ ਨੂੰ ਪਿਲਾਤੁਸ ਦੇ ਅੱਗੇ ਪੇਸ਼ ਕੀਤਾ ਜਾਣਾ
ਮਰਕੁਸ 15:1; ਲੂਕਾ 23:1, 2; ਯੂਹੰਨਾ 18:28-32
ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।
ਮੱਤੀ 27 : 2 (IRVPA)
ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।
ਮੱਤੀ 27 : 3 (IRVPA)
ਯਹੂਦਾ ਦੁਆਰਾ ਆਤਮ ਹੱਤਿਆ
ਰਸੂਲਾਂ ਦੇ ਕਰਤੱਬ 1:18, 19
ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
ਮੱਤੀ 27 : 4 (IRVPA)
ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।
ਮੱਤੀ 27 : 5 (IRVPA)
ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।
ਮੱਤੀ 27 : 6 (IRVPA)
ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।
ਮੱਤੀ 27 : 7 (IRVPA)
ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ।
ਮੱਤੀ 27 : 8 (IRVPA)
ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ।
ਮੱਤੀ 27 : 9 (IRVPA)
ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ।
ਮੱਤੀ 27 : 10 (IRVPA)
ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ।
ਮੱਤੀ 27 : 11 (IRVPA)
ਪਿਲਾਤੁਸ ਦੇ ਪ੍ਰਸ਼ਨ
ਮਰਕੁਸ 15:2-5; ਲੂਕਾ 23:3-5; ਯੂਹੰਨਾ 18:33-38
ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।
ਮੱਤੀ 27 : 12 (IRVPA)
ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ।
ਮੱਤੀ 27 : 13 (IRVPA)
ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?
ਮੱਤੀ 27 : 14 (IRVPA)
ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।
ਮੱਤੀ 27 : 15 (IRVPA)
ਮੌਤ ਦੀ ਸਜ਼ਾ ਦੀ ਆਗਿਆ
ਮਰਕੁਸ 14:6-15; ਲੂਕਾ 23:13-25; ਯੂਹੰਨਾ 18:39-19:16
ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ।
ਮੱਤੀ 27 : 16 (IRVPA)
ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ।
ਮੱਤੀ 27 : 17 (IRVPA)
ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?
ਮੱਤੀ 27 : 18 (IRVPA)
ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ।
ਮੱਤੀ 27 : 19 (IRVPA)
ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।
ਮੱਤੀ 27 : 20 (IRVPA)
ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ।
ਮੱਤੀ 27 : 21 (IRVPA)
ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ!
ਮੱਤੀ 27 : 22 (IRVPA)
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!
ਮੱਤੀ 27 : 23 (IRVPA)
ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!
ਮੱਤੀ 27 : 24 (IRVPA)
ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
ਮੱਤੀ 27 : 25 (IRVPA)
ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ!
ਮੱਤੀ 27 : 26 (IRVPA)
ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।
ਮੱਤੀ 27 : 27 (IRVPA)
ਸਿਪਾਹੀਆਂ ਦੁਆਰਾ ਯਿਸੂ ਦਾ ਅਪਮਾਨ
ਮਰਕੁਸ 15:16-20; ਯੂਹੰਨਾ 19:2, 3
ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ।
ਮੱਤੀ 27 : 28 (IRVPA)
ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ।
ਮੱਤੀ 27 : 29 (IRVPA)
ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ!
ਮੱਤੀ 27 : 30 (IRVPA)
ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ।
ਮੱਤੀ 27 : 31 (IRVPA)
ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।
ਮੱਤੀ 27 : 32 (IRVPA)
ਯਿਸੂ ਨੂੰ ਸਲੀਬ ਉੱਤੇ ਚੜਾਇਆ ਜਾਣਾ
ਮਰਕੁਸ 15:21-32; ਲੂਕਾ 23:26-43; ਯੂਹੰਨਾ 19:17-27
ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।
ਮੱਤੀ 27 : 33 (IRVPA)
ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦੀ ਥਾਂ ਸੀ।
ਮੱਤੀ 27 : 34 (IRVPA)
ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।
ਮੱਤੀ 27 : 35 (IRVPA)
ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।
ਮੱਤੀ 27 : 36 (IRVPA)
ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ।
ਮੱਤੀ 27 : 37 (IRVPA)
ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।
ਮੱਤੀ 27 : 38 (IRVPA)
ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ।
ਮੱਤੀ 27 : 39 (IRVPA)
ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
ਮੱਤੀ 27 : 40 (IRVPA)
ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ!
ਮੱਤੀ 27 : 41 (IRVPA)
ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ,
ਮੱਤੀ 27 : 42 (IRVPA)
ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।
ਮੱਤੀ 27 : 43 (IRVPA)
ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।
ਮੱਤੀ 27 : 44 (IRVPA)
ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ।
ਮੱਤੀ 27 : 45 (IRVPA)
ਯਿਸੂ ਦੀ ਮੌਤ
ਮਰਕੁਸ 15:33-41; ਲੂਕਾ 23:44-49; ਯੂਹੰਨਾ 19:28-30
ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
ਮੱਤੀ 27 : 46 (IRVPA)
ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?
ਮੱਤੀ 27 : 47 (IRVPA)
ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।
ਮੱਤੀ 27 : 48 (IRVPA)
ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ।
ਮੱਤੀ 27 : 49 (IRVPA)
ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ?
ਮੱਤੀ 27 : 50 (IRVPA)
ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ।
ਮੱਤੀ 27 : 51 (IRVPA)
ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
ਮੱਤੀ 27 : 52 (IRVPA)
ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ।
ਮੱਤੀ 27 : 53 (IRVPA)
ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ।
ਮੱਤੀ 27 : 54 (IRVPA)
ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
ਮੱਤੀ 27 : 55 (IRVPA)
ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।
ਮੱਤੀ 27 : 56 (IRVPA)
ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।
ਮੱਤੀ 27 : 57 (IRVPA)
ਯਿਸੂ ਨੂੰ ਦਫ਼ਨਾਇਆ ਜਾਣਾ
ਮਰਕੁਸ 15:42-47; ਲੂਕਾ 23:50-56; ਯੂਹੰਨਾ 19:38-42
ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।
ਮੱਤੀ 27 : 58 (IRVPA)
ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ।
ਮੱਤੀ 27 : 59 (IRVPA)
ਅਤੇ ਯੂਸੁਫ਼ ਨੇ ਲੋਥ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲ੍ਹੇਟਿਆ
ਮੱਤੀ 27 : 60 (IRVPA)
ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੋੜ੍ਹ ਕੇ ਚੱਲਿਆ ਗਿਆ।
ਮੱਤੀ 27 : 61 (IRVPA)
ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ।
ਮੱਤੀ 27 : 62 (IRVPA)
ਕਬਰ ਉੱਤੇ ਪਹਿਰਾ ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,
ਮੱਤੀ 27 : 63 (IRVPA)
ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।
ਮੱਤੀ 27 : 64 (IRVPA)
ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।
ਮੱਤੀ 27 : 65 (IRVPA)
ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ।
ਮੱਤੀ 27 : 66 (IRVPA)
ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66