ਨਹਮਿਆਹ 10 : 1 (IRVPA)
ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,
ਨਹਮਿਆਹ 10 : 2 (IRVPA)
ਸਰਾਯਾਹ, ਅਜ਼ਰਯਾਹ, ਯਿਰਮਿਯਾਹ
ਨਹਮਿਆਹ 10 : 4 (IRVPA)
ਹੱਟੂਸ਼, ਸ਼ਬਨਯਾਹ ਅਤੇ ਮੱਲੂਕ,
ਨਹਮਿਆਹ 10 : 7 (IRVPA)
ਮਸ਼ੁੱਲਾਮ, ਅਬਿਯਾਹ, ਮੀਯਾਮੀਨ,
ਨਹਮਿਆਹ 10 : 8 (IRVPA)
ਮਅਜ਼ਯਾਹ, ਬਿਲਗਈ ਅਤੇ ਸ਼ਮਅਯਾਹ, ਇਹ ਜਾਜਕ ਸਨ।
ਨਹਮਿਆਹ 10 : 9 (IRVPA)
ਲੇਵੀ ਇਹ ਸਨ: ਅਜ਼ਨਯਾਹ ਦਾ ਪੁੱਤਰ ਯੇਸ਼ੂਆ ਅਤੇ ਹੇਨਾਦਾਦ ਦੇ ਪੁੱਤਰਾਂ ਵਿੱਚੋਂ ਬਿੰਨੂਈ, ਕਦਮੀਏਲ,
ਨਹਮਿਆਹ 10 : 10 (IRVPA)
ਅਤੇ ਉਨ੍ਹਾਂ ਦੇ ਭਰਾ ਸ਼ਬਨਯਾਹ, ਹੋਦੀਯਾਹ, ਕਲੀਟਾ, ਪਲਾਯਾਹ, ਹਾਨਾਨ,
ਨਹਮਿਆਹ 10 : 12 (IRVPA)
ਜ਼ੱਕੂਰ, ਸ਼ੇਰੇਬਯਾਹ, ਸ਼ਬਨਯਾਹ,
ਨਹਮਿਆਹ 10 : 14 (IRVPA)
ਪਰਜਾ ਦੇ ਪ੍ਰਧਾਨ ਇਹ ਸਨ: ਪਰੋਸ਼, ਪਹਥ-ਮੋਆਬ, ਏਲਾਮ, ਜ਼ੱਤੂ, ਬਾਨੀ,
ਨਹਮਿਆਹ 10 : 20 (IRVPA)
ਮਗਪੀਆਸ਼, ਮਸ਼ੁੱਲਾਮ, ਹੇਜ਼ੀਰ,
ਨਹਮਿਆਹ 10 : 28 (IRVPA)
ਇਸਰਾਏਲੀਆਂ ਦੁਆਰਾ ਸਹੁੰ ਚੁੱਕਣਾ ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ,
ਨਹਮਿਆਹ 10 : 29 (IRVPA)
ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
ਨਹਮਿਆਹ 10 : 30 (IRVPA)
ਅਸੀਂ ਆਪਣੀਆਂ ਧੀਆਂ ਦਾ ਵਿਆਹ ਇਸ ਦੇਸ਼ ਦੇ ਲੋਕਾਂ ਨਾਲ ਨਹੀਂ ਕਰਾਂਗੇ ਅਤੇ ਨਾ ਹੀ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਵਿਆਹ ਲਵਾਂਗੇ,
ਨਹਮਿਆਹ 10 : 31 (IRVPA)
ਜੇਕਰ ਇਸ ਦੇਸ਼ ਦੇ ਲੋਕ ਸਬਤ ਦੇ ਦਿਨ ਵੇਚਣ ਲਈ ਕੋਈ ਮਾਲ ਜਾਂ ਖਾਣ ਦੀਆਂ ਵਸਤਾਂ ਅੰਦਰ ਲਿਆਉਣ ਤਾਂ ਅਸੀਂ ਸਬਤ ਦੇ ਦਿਨ ਜਾਂ ਪਵਿੱਤਰ ਦਿਨ ਵਿੱਚ ਉਨ੍ਹਾਂ ਤੋਂ ਕੁਝ ਨਹੀਂ ਲਵਾਂਗੇ, ਹਰੇਕ ਸੱਤਵੇਂ ਸਾਲ ਭੂਮੀ ਖ਼ਾਲੀ ਛੱਡ ਦਿਆਂਗੇ ਅਤੇ ਆਪਣੇ ਕਰਜੇ ਦੀ ਉਗਰਾਹੀ ਵੀ ਛੱਡ ਦਿਆਂਗੇ।
ਨਹਮਿਆਹ 10 : 32 (IRVPA)
ਫਿਰ ਅਸੀਂ ਆਪਣੇ ਉੱਤੇ ਇਹ ਨਿਯਮ ਠਹਿਰਾਇਆ ਹੈ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਲਈ ਹਰ ਸਾਲ ਸ਼ਕੇਲ ਦਾ ਤੀਜਾ ਹਿੱਸਾ* ਚਾਰ ਗ੍ਰਾਮ ਦਿਆ ਕਰਾਂਗੇ,
ਨਹਮਿਆਹ 10 : 33 (IRVPA)
ਅਰਥਾਤ ਚੜ੍ਹਾਵੇ ਦੀ ਰੋਟੀ, ਅਤੇ ਰੋਜ਼ ਮੈਦੇ ਦੀਆਂ ਭੇਟਾਂ ਅਤੇ ਸਦਾ ਲਈ ਹੋਮ ਦੀਆਂ ਬਲੀਆਂ, ਸਬਤਾਂ, ਅਮੱਸਿਆ, ਠਹਿਰਾਏ ਹੋਏ ਪਰਬਾਂ ਦੀਆਂ ਬਲੀਆਂ ਅਤੇ ਹੋਰ ਪਵਿੱਤਰ ਭੇਟਾਂ ਅਤੇ ਪਾਪ ਬਲੀਆਂ ਲਈ, ਜਿਹੜੀਆਂ ਇਸਰਾਏਲ ਦੇ ਪ੍ਰਾਸਚਿਤ ਲਈ ਹਨ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਕੰਮ ਲਈ ਵੀ ਹਨ।
ਨਹਮਿਆਹ 10 : 34 (IRVPA)
ਫਿਰ ਅਸੀਂ ਜਾਜਕਾਂ, ਲੇਵੀਆਂ ਅਤੇ ਲੋਕਾਂ ਨੇ ਇਸ ਗੱਲ ਲਈ ਪਰਚੀਆਂ ਪਾਈਆਂ ਕਿ ਅਸੀਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਰ ਸਾਲ ਠਹਿਰਾਏ ਹੋਏ ਸਮੇਂ ਤੇ ਲੱਕੜੀ ਦੀ ਭੇਟ ਬਿਵਸਥਾ ਵਿੱਚ ਲਿਖੇ ਹੋਏ ਅਨੁਸਾਰ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜਲਾਉਣ ਲਈ, ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਲਿਆਇਆ ਕਰਾਂਗੇ।
ਨਹਮਿਆਹ 10 : 35 (IRVPA)
ਅਸੀਂ ਆਪਣੀ ਭੂਮੀ ਦਾ ਪਹਿਲਾ ਫਲ ਅਤੇ ਸਾਰੇ ਰੁੱਖਾਂ ਦੇ ਪਹਿਲੇ ਫਲ ਹਰ ਸਾਲ ਯਹੋਵਾਹ ਦੇ ਭਵਨ ਵਿੱਚ ਲੈ ਆਵਾਂਗੇ,
ਨਹਮਿਆਹ 10 : 36 (IRVPA)
ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।
ਨਹਮਿਆਹ 10 : 37 (IRVPA)
ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।
ਨਹਮਿਆਹ 10 : 38 (IRVPA)
ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,
ਨਹਮਿਆਹ 10 : 39 (IRVPA)
ਕਿਉਂਕਿ ਹਰੇਕ ਇਸਰਾਏਲੀ ਅਤੇ ਲੇਵੀ ਅੰਨ, ਨਵੀਂ ਮਧ, ਅਤੇ ਤੇਲ ਦੀ ਚੁੱਕਣ ਦੀਆਂ ਭੇਟਾਂ ਉਨ੍ਹਾਂ ਕੋਠੜੀਆਂ ਵਿੱਚ ਪਹੁੰਚਾਉਣ ਜਿੱਥੇ ਪਵਿੱਤਰ ਭਾਂਡੇ ਅਤੇ ਜਾਜਕ ਜਿਹੜੇ ਟਹਿਲ ਸੇਵਾ ਕਰਦੇ ਸਨ ਅਤੇ ਦਰਬਾਨ ਅਤੇ ਰਾਗੀ ਰਹਿੰਦੇ ਸਨ। “ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਨਹੀਂ ਤਿਆਗਾਂਗੇ।”
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39