ਗਿਣਤੀ 10 : 1 (IRVPA)
ਚਾਂਦੀ ਦੀਆਂ ਦੋ ਤੁਰ੍ਹੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,
ਗਿਣਤੀ 10 : 2 (IRVPA)
ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।
ਗਿਣਤੀ 10 : 3 (IRVPA)
ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ।
ਗਿਣਤੀ 10 : 4 (IRVPA)
ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।
ਗਿਣਤੀ 10 : 5 (IRVPA)
ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।
ਗਿਣਤੀ 10 : 6 (IRVPA)
ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।
ਗਿਣਤੀ 10 : 7 (IRVPA)
ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।
ਗਿਣਤੀ 10 : 8 (IRVPA)
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।
ਗਿਣਤੀ 10 : 9 (IRVPA)
ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।
ਗਿਣਤੀ 10 : 10 (IRVPA)
ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਗਿਣਤੀ 10 : 11 (IRVPA)
ਇਸਰਾਏਲੀਆਂ ਦੀ ਸੀਨਈ ਪਰਬਤ ਤੋਂ ਕੂਚ ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।
ਗਿਣਤੀ 10 : 12 (IRVPA)
ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ।
ਗਿਣਤੀ 10 : 13 (IRVPA)
ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ।
ਗਿਣਤੀ 10 : 14 (IRVPA)
ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।
ਗਿਣਤੀ 10 : 15 (IRVPA)
ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ।
ਗਿਣਤੀ 10 : 16 (IRVPA)
ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।
ਗਿਣਤੀ 10 : 17 (IRVPA)
ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।
ਗਿਣਤੀ 10 : 18 (IRVPA)
ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।
ਗਿਣਤੀ 10 : 19 (IRVPA)
ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।
ਗਿਣਤੀ 10 : 20 (IRVPA)
ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।
ਗਿਣਤੀ 10 : 21 (IRVPA)
ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।
ਗਿਣਤੀ 10 : 22 (IRVPA)
ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।
ਗਿਣਤੀ 10 : 23 (IRVPA)
ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ।
ਗਿਣਤੀ 10 : 24 (IRVPA)
ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ।
ਗਿਣਤੀ 10 : 25 (IRVPA)
ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।
ਗਿਣਤੀ 10 : 26 (IRVPA)
ਅਤੇ ਆਸ਼ੇਰ ਦੇ ਗੋਤ ਦਾ ਸੈਨਾਪਤੀ ਆਕਰਾਨ ਦਾ ਪੁੱਤਰ ਪਗੀਏਲ ਸੀ।
ਗਿਣਤੀ 10 : 27 (IRVPA)
ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਏਨਾਨ ਦਾ ਪੁੱਤਰ ਅਹੀਰਾ ਸੀ।
ਗਿਣਤੀ 10 : 28 (IRVPA)
ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ।
ਗਿਣਤੀ 10 : 29 (IRVPA)
ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।
ਗਿਣਤੀ 10 : 30 (IRVPA)
ਉਸ ਨੇ ਆਖਿਆ, ਮੈਂ ਨਹੀਂ ਜਾਂਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚ ਜਾਂਵਾਂਗਾ।
ਗਿਣਤੀ 10 : 31 (IRVPA)
ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ।
ਗਿਣਤੀ 10 : 32 (IRVPA)
ਅਤੇ ਅਜਿਹਾ ਹੋਵੇਗਾ ਕਿ ਜੇਕਰ ਤੂੰ ਸਾਡੇ ਨਾਲ ਚੱਲੇ ਤਾਂ ਜਿਹੜੀ ਭਲਿਆਈ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਵੀ ਤੇਰੇ ਨਾਲ ਕਰਾਂਗੇ।
ਗਿਣਤੀ 10 : 33 (IRVPA)
ਲੋਕਾਂ ਦੀ ਕੂਚ ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।
ਗਿਣਤੀ 10 : 34 (IRVPA)
ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।
ਗਿਣਤੀ 10 : 35 (IRVPA)
ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।”
ਗਿਣਤੀ 10 : 36 (IRVPA)
ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।”

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36