ਗਿਣਤੀ 11 : 1 (IRVPA)
ਇਸਰਾਏਲੀਆਂ ਦਾ ਵਿਦਰੋਹ ਕਰਨਾ ਅਤੇ ਉਸ ਦੀ ਸਜ਼ਾ ਪਾਉਣਾ ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।
ਗਿਣਤੀ 11 : 2 (IRVPA)
ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ।
ਗਿਣਤੀ 11 : 3 (IRVPA)
ਇਸ ਲਈ ਉਸ ਥਾਂ ਦਾ ਨਾਮ ਤਬਏਰਾਹ* ਜਲਣ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ।
ਗਿਣਤੀ 11 : 4 (IRVPA)
ਮੂਸਾ ਦੁਆਰਾ ਸੱਤਰ ਆਗੂਆਂ ਦੀ ਚੋਣ ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?
ਗਿਣਤੀ 11 : 5 (IRVPA)
ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ।
ਗਿਣਤੀ 11 : 6 (IRVPA)
ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ!
ਗਿਣਤੀ 11 : 7 (IRVPA)
ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿਸਦਾ ਸੀ।
ਗਿਣਤੀ 11 : 8 (IRVPA)
ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ।
ਗਿਣਤੀ 11 : 9 (IRVPA)
ਜਦ ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ।
ਗਿਣਤੀ 11 : 10 (IRVPA)
ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।
ਗਿਣਤੀ 11 : 11 (IRVPA)
ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?
ਗਿਣਤੀ 11 : 12 (IRVPA)
ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?
ਗਿਣਤੀ 11 : 13 (IRVPA)
ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।
ਗਿਣਤੀ 11 : 14 (IRVPA)
ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ।
ਗਿਣਤੀ 11 : 15 (IRVPA)
ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!
ਗਿਣਤੀ 11 : 16 (IRVPA)
ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ।
ਗਿਣਤੀ 11 : 17 (IRVPA)
ਤਦ ਮੈਂ ਉਤਰ ਕੇ ਤੇਰੇ ਨਾਲ ਉੱਥੇ ਗੱਲਾਂ ਕਰਾਂਗਾ ਅਤੇ ਮੈਂ ਉਸ ਆਤਮਾ ਤੋਂ ਲੈ ਕੇ ਜਿਹੜਾ ਤੇਰੇ ਉੱਤੇ ਹੈ, ਉਨ੍ਹਾਂ ਉੱਤੇ ਪਾਵਾਂਗਾ ਅਤੇ ਉਹ ਤੇਰੇ ਨਾਲ ਪਰਜਾ ਦਾ ਭਾਰ ਚੁੱਕਣਗੇ ਤਾਂ ਜੋ ਤੈਨੂੰ ਇਕੱਲੇ ਨੂੰ ਚੁੱਕਣਾ ਨਾ ਪਵੇ।
ਗਿਣਤੀ 11 : 18 (IRVPA)
ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ।
ਗਿਣਤੀ 11 : 19 (IRVPA)
ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ,
ਗਿਣਤੀ 11 : 20 (IRVPA)
ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?
ਗਿਣਤੀ 11 : 21 (IRVPA)
ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
ਗਿਣਤੀ 11 : 22 (IRVPA)
ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?
ਗਿਣਤੀ 11 : 23 (IRVPA)
ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
ਗਿਣਤੀ 11 : 24 (IRVPA)
ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।
ਗਿਣਤੀ 11 : 25 (IRVPA)
ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।
ਗਿਣਤੀ 11 : 26 (IRVPA)
ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।
ਗਿਣਤੀ 11 : 27 (IRVPA)
ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ!
ਗਿਣਤੀ 11 : 28 (IRVPA)
ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!
ਗਿਣਤੀ 11 : 29 (IRVPA)
ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
ਗਿਣਤੀ 11 : 30 (IRVPA)
ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ।
ਗਿਣਤੀ 11 : 31 (IRVPA)
ਯਹੋਵਾਹ ਦੇ ਵੱਲੋਂ ਬਟੇਰੇ ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
ਗਿਣਤੀ 11 : 32 (IRVPA)
ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
ਗਿਣਤੀ 11 : 33 (IRVPA)
ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ।
ਗਿਣਤੀ 11 : 34 (IRVPA)
ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ† ਲਾਲਚੀ ਕਬਰ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ।
ਗਿਣਤੀ 11 : 35 (IRVPA)
ਕਿਬਰੋਥ-ਹੱਤਾਵਾਹ ਤੋਂ ਇਸਰਾਏਲ ਨੇ ਹਸੇਰੋਥ ਨੂੰ ਕੂਚ ਕੀਤਾ ਅਤੇ ਹਸੇਰੋਥ ਵਿੱਚ ਠਹਿਰ ਗਏ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35