ਗਿਣਤੀ 15 : 1 (IRVPA)
{ਬਲੀਦਾਨ ਦੇ ਬਾਰੇ ਨਿਯਮ} [PS] ਯਹੋਵਾਹ ਨੇ ਮੂਸਾ ਨੂੰ ਆਖਿਆ,
ਗਿਣਤੀ 15 : 2 (IRVPA)
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ।
ਗਿਣਤੀ 15 : 3 (IRVPA)
ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ।
ਗਿਣਤੀ 15 : 4 (IRVPA)
ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ।
ਗਿਣਤੀ 15 : 5 (IRVPA)
ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।
ਗਿਣਤੀ 15 : 6 (IRVPA)
ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ।
ਗਿਣਤੀ 15 : 7 (IRVPA)
ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
ਗਿਣਤੀ 15 : 8 (IRVPA)
ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਮੇਂਢਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁੱਖ-ਸਾਂਦ ਦੀਆਂ ਭੇਟਾਂ ਹੋਣ।
ਗਿਣਤੀ 15 : 9 (IRVPA)
ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ।
ਗਿਣਤੀ 15 : 10 (IRVPA)
ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ। [PE][PS]
ਗਿਣਤੀ 15 : 11 (IRVPA)
ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਣੇ ਲਈ ਕੀਤਾ ਜਾਵੇ।
ਗਿਣਤੀ 15 : 12 (IRVPA)
ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।
ਗਿਣਤੀ 15 : 13 (IRVPA)
ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ।
ਗਿਣਤੀ 15 : 14 (IRVPA)
ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।
ਗਿਣਤੀ 15 : 15 (IRVPA)
ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ
ਗਿਣਤੀ 15 : 16 (IRVPA)
ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ। [PE][PS]
ਗਿਣਤੀ 15 : 17 (IRVPA)
ਯਹੋਵਾਹ ਮੂਸਾ ਨਾਲ ਬੋਲਿਆ,
ਗਿਣਤੀ 15 : 18 (IRVPA)
ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ
ਗਿਣਤੀ 15 : 19 (IRVPA)
ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।
ਗਿਣਤੀ 15 : 20 (IRVPA)
ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।
ਗਿਣਤੀ 15 : 21 (IRVPA)
ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ। [PS]
ਗਿਣਤੀ 15 : 22 (IRVPA)
{ਅਣਜਾਣੇ ਵਿੱਚ ਕੀਤਾ ਗਿਆ ਪਾਪ} [PS] ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ।
ਗਿਣਤੀ 15 : 23 (IRVPA)
ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ।
ਗਿਣਤੀ 15 : 24 (IRVPA)
ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ।
ਗਿਣਤੀ 15 : 25 (IRVPA)
ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।
ਗਿਣਤੀ 15 : 26 (IRVPA)
ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ। [PE][PS]
ਗਿਣਤੀ 15 : 27 (IRVPA)
ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ।
ਗਿਣਤੀ 15 : 28 (IRVPA)
ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ।
ਗਿਣਤੀ 15 : 29 (IRVPA)
ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।
ਗਿਣਤੀ 15 : 30 (IRVPA)
ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।
ਗਿਣਤੀ 15 : 31 (IRVPA)
ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ। [PS]
ਗਿਣਤੀ 15 : 32 (IRVPA)
{ਸਬਤ ਦੇ ਨਿਯਮ ਦੀ ਉਲੰਘਣਾ} [PS] ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।
ਗਿਣਤੀ 15 : 33 (IRVPA)
ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।
ਗਿਣਤੀ 15 : 34 (IRVPA)
ਤਾਂ ਉਨ੍ਹਾਂ ਨੇ ਉਸ ਨੂੰ ਬੰਦੀਖ਼ਾਨੇ ਦੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ।
ਗਿਣਤੀ 15 : 35 (IRVPA)
ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ।
ਗਿਣਤੀ 15 : 36 (IRVPA)
ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। [PS]
ਗਿਣਤੀ 15 : 37 (IRVPA)
{ਯਾਦ ਕਰਾਉਣ ਵਾਲੀ ਝਾਲਰ} [PS] ਯਹੋਵਾਹ ਨੇ ਮੂਸਾ ਨੂੰ ਆਖਿਆ,
ਗਿਣਤੀ 15 : 38 (IRVPA)
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।
ਗਿਣਤੀ 15 : 39 (IRVPA)
ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।
ਗਿਣਤੀ 15 : 40 (IRVPA)
ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ।
ਗਿਣਤੀ 15 : 41 (IRVPA)
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। [PE]
❮
❯