ਗਿਣਤੀ 21 : 1 (IRVPA)
{ਕਨਾਨੀ ਰਾਜਾ ਉੱਤੇ ਜਿੱਤ} [PS] ਤਦ ਅਰਾਦ ਦਾ ਕਨਾਨੀ ਰਾਜਾ, ਜਿਹੜਾ ਦੱਖਣ ਦੇਸ ਵਿੱਚ ਰਹਿੰਦਾ ਸੀ, ਉਸ ਨੇ ਸੁਣਿਆ ਕਿ ਇਸਰਾਏਲੀ ਅਥਾਰੀਮ ਦੇ ਰਾਹ ਤੋਂ ਆ ਰਹੇ ਹਨ ਤਦ ਉਹ ਇਸਰਾਏਲ ਨਾਲ ਲੜਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਗੁਲਾਮ ਬਣਾ ਲਿਆ।
ਗਿਣਤੀ 21 : 2 (IRVPA)
ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ।
ਗਿਣਤੀ 21 : 3 (IRVPA)
ਤਦ ਯਹੋਵਾਹ ਨੇ ਇਸਰਾਏਲ ਦੀ ਬੇਨਤੀ ਸੁਣੀ ਅਤੇ ਕਨਾਨੀਆਂ ਨੂੰ ਉਹਨਾਂ ਦੇ ਵੱਸ ਵਿੱਚ ਕਰ ਦਿੱਤਾ, ਤਦ ਉਨ੍ਹਾਂ ਨੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿੱਤਾ ਅਤੇ ਉਸ ਥਾਂ ਦਾ ਨਾਮ ਹਾਰਮਾਹ [* ਵਿਨਾਸ਼ ] ਪੈ ਗਿਆ। [PS]
ਗਿਣਤੀ 21 : 4 (IRVPA)
{ਪਿੱਤਲ ਦਾ ਬਣਿਆ ਹੋਇਆ ਸੱਪ} [PS] ਤਦ ਉਨ੍ਹਾਂ ਨੇ ਹੋਰ ਨਾਮ ਦੇ ਪਰਬਤ ਤੋਂ, ਲਾਲ ਸਮੁੰਦਰ ਵੱਲ ਅਦੋਮ ਦੇਸ ਦੇ ਬਾਹਰੋਂ, ਕੂਚ ਕੀਤਾ ਪਰ ਲੰਬੇ ਸਫ਼ਰ ਦੇ ਕਾਰਨ ਪਰਜਾ ਰਾਹ ਵਿੱਚ ਪਰੇਸ਼ਾਨ ਹੋ ਗਈ।
ਗਿਣਤੀ 21 : 5 (IRVPA)
ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ!
ਗਿਣਤੀ 21 : 6 (IRVPA)
ਤਦ ਯਹੋਵਾਹ ਨੇ ਪਰਜਾ ਵਿੱਚ ਤੇਜ ਜ਼ਹਿਰੀਲੇ ਸੱਪ ਭੇਜੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਡੱਸਿਆ, ਤਦ ਇਸਰਾਏਲੀਆਂ ਵਿੱਚੋਂ ਬਹੁਤ ਲੋਕ ਮਰ ਗਏ।
ਗਿਣਤੀ 21 : 7 (IRVPA)
ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।
ਗਿਣਤੀ 21 : 8 (IRVPA)
ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।
ਗਿਣਤੀ 21 : 9 (IRVPA)
ਉਪਰੰਤ ਮੂਸਾ ਨੇ ਇੱਕ ਪਿੱਤਲ ਦਾ ਸੱਪ ਬਣਾ ਕੇ, ਉਸ ਨੂੰ ਡੰਡੇ ਉੱਤੇ ਰੱਖਿਆ ਤਾਂ ਅਜਿਹਾ ਹੋਇਆ ਕਿ ਜਦ ਸੱਪ ਕਿਸੇ ਮਨੁੱਖ ਨੂੰ ਡੱਸਦਾ ਸੀ, ਤਾਂ ਉਹ ਪਿੱਤਲ ਦੇ ਸੱਪ ਵੱਲ ਨਜ਼ਰ ਕਰਦਾ ਸੀ ਅਤੇ ਆਪਣੀ ਜਾਨ ਨੂੰ ਬਚਾ ਲੈਂਦਾ ਸੀ। [PS]
ਗਿਣਤੀ 21 : 10 (IRVPA)
{ਹੋਰ ਤੋਂ ਮੋਆਬ ਵੱਲ ਯਾਤਰਾ} [PS] ਫੇਰ ਇਸਰਾਏਲ ਨੇ ਕੂਚ ਕਰਕੇ, ਓਬੋਥ ਵਿੱਚ ਡੇਰੇ ਲਾਏ।
ਗਿਣਤੀ 21 : 11 (IRVPA)
ਫੇਰ ਓਬੋਥ ਤੋਂ ਕੂਚ ਕਰਕੇ, ਈਯੇਅਬਾਰੀਮ ਦੀ ਉਸ ਉਜਾੜ ਵਿੱਚ, ਜਿਹੜੀ ਮੋਆਬ ਦੇ ਸਾਹਮਣੇ ਪੂਰਬ ਦਿਸ਼ਾ ਵੱਲ ਹੈ, ਡੇਰੇ ਲਾਏ।
ਗਿਣਤੀ 21 : 12 (IRVPA)
ਉੱਥੋਂ ਕੂਚ ਕਰਕੇ ਜ਼ਰਦ ਦੀ ਵਾਦੀ ਵਿੱਚ ਡੇਰੇ ਲਾਏ।
ਗਿਣਤੀ 21 : 13 (IRVPA)
ਫੇਰ ਉੱਥੋਂ ਕੂਚ ਕਰ ਕੇ ਉਨ੍ਹਾਂ ਨੇ ਆਪਣੇ ਡੇਰੇ ਅਰਨੋਨ ਨਦੀ ਦੇ ਦੂਜੇ ਪਾਸੇ ਲਾਏ, ਜਿਹੜੀ ਉਜਾੜ ਵਿੱਚ ਦੀ ਅਮੋਰੀਆਂ ਦੀ ਸਰਹੱਦ ਤੋਂ ਨਿੱਕਲਦੀ ਹੈ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਉੱਤੇ ਮੋਆਬ ਅਤੇ ਅਮੋਰੀਆਂ ਦੇ ਵਿਚਕਾਰ ਹੈ।
ਗਿਣਤੀ 21 : 14 (IRVPA)
ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: [QBR] ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, [QBR2] ਅਤੇ ਅਰਨੋਨ ਦੀਆਂ ਵਾਦੀਆਂ। [PE][PS]
ਗਿਣਤੀ 21 : 15 (IRVPA)
ਅਤੇ ਵਾਦੀਆਂ ਦੀ ਢਾਲ਼, ਜਿਹੜੀ ਆਰ ਦੀ ਵੱਸੋਂ ਤੱਕ ਫੈਲੀ ਹੋਈ ਹੈ ਅਤੇ ਮੋਆਬ ਦੀ ਸਰਹੱਦ ਨਾਲ ਲੱਗਦੀ ਹੈ। [PE][PS]
ਗਿਣਤੀ 21 : 16 (IRVPA)
ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ। [PE][PS]
ਗਿਣਤੀ 21 : 17 (IRVPA)
ਤਦ ਇਸਰਾਏਲ ਨੇ ਇਹ ਗੀਤ ਗਾਇਆ: [QBR] ਹੇ ਖੂਹ, ਉਮੜ੍ਹ ਆ! ਉਸ ਲਈ ਗਾਓ। [PE][PS]
ਗਿਣਤੀ 21 : 18 (IRVPA)
ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, [QBR] ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ! [PE][PS]
ਗਿਣਤੀ 21 : 19 (IRVPA)
ਉਹ ਫੇਰ ਉਜਾੜ ਤੋਂ ਮੱਤਾਨਾਹ ਨੂੰ ਗਏ ਅਤੇ ਮੱਤਾਨਾਹ ਤੋਂ ਨਹਲੀਏਲ ਨੂੰ ਅਤੇ ਨਹਲੀਏਲ ਤੋਂ ਬਾਮੋਥ ਨੂੰ।
ਗਿਣਤੀ 21 : 20 (IRVPA)
ਅਤੇ ਬਾਮੋਥ ਤੋਂ ਉਸ ਘਾਟੀ ਨੂੰ ਜਿਹੜੀ ਮੋਆਬ ਦੇ ਮੈਦਾਨ ਵਿੱਚ ਹੈ, ਫੇਰ ਪਿਸਗਾਹ ਦੀ ਟੀਸੀ ਨੂੰ ਜਿਹੜੀ ਉਜਾੜ ਵੱਲ ਨੂੰ ਝੁਕੀ ਹੋਈ ਹੈ। [PS]
ਗਿਣਤੀ 21 : 21 (IRVPA)
{ਸੀਹੋਨ ਅਤੇ ਓਗ ਰਾਜਾ ਦੀ ਹਾਰ} (ਬਿਵਸਥਾ 2:26-3:11) [PS] ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜੇ ਸੀਹੋਨ ਕੋਲ ਸੰਦੇਸ਼ਵਾਹਕ ਭੇਜੇ,
ਗਿਣਤੀ 21 : 22 (IRVPA)
ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
ਗਿਣਤੀ 21 : 23 (IRVPA)
ਪਰ ਸੀਹੋਨ ਨੇ ਇਸਰਾਏਲ ਨੂੰ ਆਪਣੀਆਂ ਹੱਦਾਂ ਦੇ ਵਿੱਚ ਦੀ ਨਾ ਲੰਘਣ ਦਿੱਤਾ, ਪਰ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕੀਤੇ ਅਤੇ ਇਸਰਾਏਲ ਦਾ ਸਾਹਮਣਾ ਕਰਨ ਲਈ ਉਜਾੜ ਵਿੱਚ ਯਹਸ ਨੂੰ ਗਿਆ ਅਤੇ ਇਸਰਾਏਲ ਨਾਲ ਲੜਿਆ।
ਗਿਣਤੀ 21 : 24 (IRVPA)
ਤਦ ਇਸਰਾਏਲ ਨੇ ਉਹ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਰਨੋਨ ਤੋਂ ਯਬੋਕ ਨਦੀ ਤੱਕ ਅਰਥਾਤ ਅੰਮੋਨੀਆਂ ਤੱਕ ਉਹ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਕਿਉਂ ਜੋ ਅੰਮੋਨੀਆਂ ਦੀ ਹੱਦ ਪੱਕੀ ਸੀ।
ਗਿਣਤੀ 21 : 25 (IRVPA)
ਅਤੇ ਇਸਰਾਏਲ ਨੇ ਇਹ ਸਾਰੇ ਸ਼ਹਿਰ ਲੈ ਲਏ ਅਤੇ ਇਸਰਾਏਲ ਹਸ਼ਬੋਨ ਵਿੱਚ ਅਮੋਰੀਆਂ ਦੇ ਸਾਰੇ ਸ਼ਹਿਰਾਂ ਅਤੇ ਉਸ ਦੇ ਸਾਰੇ ਪਿੰਡਾਂ ਵਿੱਚ ਵੱਸ ਗਿਆ।
ਗਿਣਤੀ 21 : 26 (IRVPA)
ਕਿਉਂ ਜੋ ਹਸ਼ਬੋਨ ਅਮੋਰੀਆਂ ਦੇ ਰਾਜੇ ਸੀਹੋਨ ਦਾ ਸ਼ਹਿਰ ਸੀ, ਜਿਸ ਨੇ ਮੋਆਬ ਦੇ ਅਗਲੇ ਰਾਜੇ ਨਾਲ ਲੜ ਕੇ ਉਸ ਦੇ ਸਾਰੇ ਦੇਸ ਨੂੰ ਉਸ ਦੇ ਹੱਥੋਂ ਅਰਨੋਨ ਤੱਕ ਜਿੱਤ ਲਿਆ ਸੀ।
ਗਿਣਤੀ 21 : 27 (IRVPA)
ਇਸ ਲਈ ਕਵੀ ਆਖਦੇ ਹਨ: [QBR] ਹਸ਼ਬੋਨ ਵਿੱਚ ਆਓ, [QBR] ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ। [QBR]
ਗਿਣਤੀ 21 : 28 (IRVPA)
ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, [QBR] ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, [QBR] ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ [† ਚੋਟੀਆਂ ] ਨੂੰ ਵੀ ਤਬਾਹ ਕੀਤਾ। [QBR]
ਗਿਣਤੀ 21 : 29 (IRVPA)
ਹੇ ਮੋਆਬ, ਤੇਰੇ ਉੱਤੇ ਹਾਏ! [QBR] ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! [QBR] ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, [QBR] ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ [QBR] ਸੀਹੋਨ ਦੀ ਦਾਸੀਆਂ ਬਣਾ ਦਿੱਤਾ! [QBR]
ਗਿਣਤੀ 21 : 30 (IRVPA)
ਅਸੀਂ ਉਨ੍ਹਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਸ਼ਬੋਨ, ਦੀਬੋਨ ਸ਼ਹਿਰ ਤੱਕ ਬਰਬਾਦ [‡ ਅਸੀਂ ਪਥਰਾਓ ਕੀਤਾ ] ਹੋਇਆ, [QBR] ਅਤੇ ਅਸੀਂ ਨੋਫ਼ਾਹ ਅਤੇ ਮੇਦਬਾ ਸ਼ਹਿਰ ਤੱਕ ਤਬਾਹ ਕੀਤਾ ਹੈ। [PE][PS]
ਗਿਣਤੀ 21 : 31 (IRVPA)
ਇਸ ਤਰ੍ਹਾਂ ਇਸਰਾਏਲ ਅਮੋਰੀਆਂ ਦੇ ਖੇਤਰ ਵਿੱਚ ਵੱਸਿਆ।
ਗਿਣਤੀ 21 : 32 (IRVPA)
ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
ਗਿਣਤੀ 21 : 33 (IRVPA)
ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ।
ਗਿਣਤੀ 21 : 34 (IRVPA)
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ।
ਗਿਣਤੀ 21 : 35 (IRVPA)
ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35

BG:

Opacity:

Color:


Size:


Font: