ਗਿਣਤੀ 24 : 1 (IRVPA)
ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।
ਗਿਣਤੀ 24 : 2 (IRVPA)
ਤਦ ਬਿਲਆਮ ਨੇ ਆਪਣੀਆਂ ਅੱਖਾਂ ਚੁੱਕ ਕੇ ਇਸਰਾਏਲ ਨੂੰ ਆਪਣੇ ਗੋਤਾਂ ਅਨੁਸਾਰ ਵੱਸੇ ਹੋਏ ਵੇਖਿਆ, ਤਾਂ ਪਰਮੇਸ਼ੁਰ ਦਾ ਆਤਮਾ ਉਸ ਉੱਤੇ ਆਇਆ।
ਗਿਣਤੀ 24 : 3 (IRVPA)
ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ।
ਗਿਣਤੀ 24 : 4 (IRVPA)
ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
ਗਿਣਤੀ 24 : 5 (IRVPA)
ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ!
ਗਿਣਤੀ 24 : 6 (IRVPA)
ਘਾਟੀ ਦੇ ਵਾਂਗੂੰ ਉਹ ਫੈਲੇ ਹੋਏ ਹਨ, ਨਹਿਰ ਦੇ ਉੱਤੇ ਦੇ ਬਾਗ਼ਾਂ ਵਾਂਗੂੰ ਹਨ, ਯਹੋਵਾਹ ਦੇ ਲਾਏ ਹੋਏ ਅਗਰ ਦੇ ਰੁੱਖਾਂ ਵਾਂਗੂੰ, ਅਤੇ ਪਾਣੀ ਦੇ ਕੰਡੇ ਦੇ ਦਿਆਰ ਵਾਂਗੂੰ,
ਗਿਣਤੀ 24 : 7 (IRVPA)
ਉਸ ਦਾ ਪਾਣੀ ਉਮੜ੍ਹ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ।
ਗਿਣਤੀ 24 : 8 (IRVPA)
ਪਰਮੇਸ਼ੁਰ ਉਸ ਨੂੰ ਮਿਸਰ ਤੋਂ ਲਿਆ ਰਿਹਾ ਹੈ, ਜਿਹਨਾਂ ਦਾ ਜ਼ੋਰ ਸਾਨ੍ਹ ਹੈ, ਉਹ ਆਪਣੀਆਂ ਵੈਰੀ ਕੌਮਾਂ ਨੂੰ ਖਾ ਜਾਵੇਗਾ, ਉਨ੍ਹਾਂ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰੇਗਾ, ਅਤੇ ਉਹਨਾਂ ਨੂੰ ਆਪਣਿਆਂ ਤੀਰਾਂ ਨਾਲ ਵਿੰਨ੍ਹ ਦੇਵੇਗਾ।
ਗਿਣਤੀ 24 : 9 (IRVPA)
ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!
ਗਿਣਤੀ 24 : 10 (IRVPA)
ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।
ਗਿਣਤੀ 24 : 11 (IRVPA)
ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ।
ਗਿਣਤੀ 24 : 12 (IRVPA)
ਅੱਗੋਂ ਬਿਲਆਮ ਨੇ ਬਾਲਾਕ ਨੂੰ ਆਖਿਆ, ਭਲਾ, ਮੈਂ ਤੇਰੇ ਸੰਦੇਸ਼ਵਾਹਕਾਂ ਨੂੰ ਜਿਹੜੇ ਤੂੰ ਮੇਰੇ ਕੋਲ ਭੇਜੇ ਸਨ ਨਹੀਂ ਆਖਿਆ ਸੀ।
ਗਿਣਤੀ 24 : 13 (IRVPA)
ਕਿ ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਤੇ ਸੋਨਾ ਦੇਵੇ, ਮੈਂ ਯਹੋਵਾਹ ਦੇ ਹੁਕਮ ਦਾ ਉਲੰਘਣ ਨਹੀਂ ਕਰ ਸਕਦਾ ਕਿ ਆਪਣੇ ਹੀ ਮਨ ਤੋਂ ਭਲਾ ਜਾਂ ਬੁਰਾ ਕਰਾਂ? ਜਿਹੜਾ ਵਾਕ ਯਹੋਵਾਹ ਕਹੇ ਮੈਂ ਉਹੀ ਕਹਾਂਗਾ।
ਗਿਣਤੀ 24 : 14 (IRVPA)
ਬਿਲਆਮ ਦੇ ਅੰਤਿਮ ਅਸੀਸ ਦੇ ਬਚਨ ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।
ਗਿਣਤੀ 24 : 15 (IRVPA)
ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁੱਲ੍ਹੀਆਂ ਹਨ,
ਗਿਣਤੀ 24 : 16 (IRVPA)
ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।
ਗਿਣਤੀ 24 : 17 (IRVPA)
ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ। ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ। ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲੇ ਸ਼ੇਥ ਦੇ ਪੁੱਤਰਾਂ ਨੂੰ ਮਾਰ ਸੁੱਟੇਗਾ।
ਗਿਣਤੀ 24 : 18 (IRVPA)
ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ।
ਗਿਣਤੀ 24 : 19 (IRVPA)
ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ।
ਗਿਣਤੀ 24 : 20 (IRVPA)
ਫੇਰ ਉਸ ਨੇ ਅਮਾਲੇਕ ਨੂੰ ਦੇਖਿਆ ਅਤੇ ਆਪਣਾ ਅਗੰਮ ਵਾਕ ਆਖਿਆ, ਅਮਾਲੇਕ ਕੌਮਾਂ ਵਿੱਚ ਪਹਿਲੀ ਸੀ, ਪਰ ਉਸ ਦਾ ਅੰਤ ਤਾਂ ਨਸ਼ਟ ਹੀ ਹੋਣਾ ਹੈ।
ਗਿਣਤੀ 24 : 21 (IRVPA)
ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚੱਟਾਨ ਵਿੱਚ ਤਾਂ ਹੈ,
ਗਿਣਤੀ 24 : 22 (IRVPA)
ਤਾਂ ਵੀ ਕਾਇਨ ਉਜਾੜ ਦਿੱਤਾ ਜਾਵੇਗਾ, ਜਦ ਤੱਕ ਅੱਸ਼ੂਰ ਤੈਨੂੰ ਬੰਨ੍ਹ ਕੇ ਨਾ ਲੈ ਜਾਵੇ।
ਗਿਣਤੀ 24 : 23 (IRVPA)
ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ?
ਗਿਣਤੀ 24 : 24 (IRVPA)
ਕਿੱਤੀਮ ਦੇ ਕੰਢਿਆਂ ਤੋਂ ਬੇੜੇ ਆਉਣਗੇ, ਅਤੇ ਅੱਸ਼ੂਰ ਅਤੇ ਏਬਰ ਨੂੰ ਦੁੱਖ ਦੇਣਗੇ, ਪਰ ਉਹ ਵੀ ਨਸ਼ਟ ਹੋ ਜਾਵੇਗਾ।
ਗਿਣਤੀ 24 : 25 (IRVPA)
ਤਾਂ ਬਿਲਆਮ ਉੱਠ ਕੇ ਚਲਾ ਗਿਆ ਅਤੇ ਆਪਣੇ ਸਥਾਨ ਨੂੰ ਮੁੜ ਆਇਆ ਅਤੇ ਬਾਲਾਕ ਵੀ ਆਪਣੇ ਰਾਹ ਪੈ ਗਿਆ।

1 2 3 4 5 6 7 8 9 10 11 12 13 14 15 16 17 18 19 20 21 22 23 24 25