ਗਿਣਤੀ 29 : 1 (IRVPA)
ਨਵੇਂ ਸਾਲ ਦੇ ਪਰਬ ਦੇ ਬਲੀਦਾਨ
ਲੇਵੀਆਂ 23:23-25 ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।
ਗਿਣਤੀ 29 : 2 (IRVPA)
ਅਤੇ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਦੋਸ਼ ਰਹਿਤ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ।
ਗਿਣਤੀ 29 : 3 (IRVPA)
ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
ਗਿਣਤੀ 29 : 4 (IRVPA)
ਅਤੇ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
ਗਿਣਤੀ 29 : 5 (IRVPA)
ਨਾਲੇ ਤੁਹਾਡੇ ਪ੍ਰਾਸਚਿਤ ਲਈ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 6 (IRVPA)
ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ।
ਗਿਣਤੀ 29 : 7 (IRVPA)
ਪ੍ਰਾਸਚਿਤ ਦੇ ਦਿਨ ਦੇ ਬਲੀਦਾਨ
ਲੇਵੀਆਂ 23:26-32 ਇਸ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਆਪਣਿਆਂ ਜਾਨਾਂ ਨੂੰ ਦੀਨ* ਵਰਤ ਰੱਖੋ ਕਰੋ, ਪਰ ਕੋਈ ਕੰਮ-ਧੰਦਾ ਨਾ ਕਰੋ।
ਗਿਣਤੀ 29 : 8 (IRVPA)
ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ, ਸੱਤ ਇੱਕ ਸਾਲ ਦੇ ਭੇਡ ਦੇ ਬੱਚੇ। ਤੁਹਾਡੇ ਚੜ੍ਹਾਵੇ ਦੋਸ਼ ਰਹਿਤ ਹੋਣ
ਗਿਣਤੀ 29 : 9 (IRVPA)
ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ। ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ
ਗਿਣਤੀ 29 : 10 (IRVPA)
ਅਤੇ ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਇੱਕ ਭੇਡ ਦੇ ਬੱਚੇ ਲਈ ਇੱਕ ਦਸਵੰਧ ਹੋਵੇ।
ਗਿਣਤੀ 29 : 11 (IRVPA)
ਅਤੇ ਪ੍ਰਾਸਚਿਤ ਲਈ ਪਾਪ ਬਲੀ ਅਤੇ ਹੋਮ ਦੀ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 12 (IRVPA)
ਝੌਂਪੜੀਆਂ ਦੇ ਪਰਬ ਦੇ ਬਲੀਦਾਨ
ਲੇਵੀਆਂ 23:33-44 ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਯਹੋਵਾਹ ਲਈ ਸੱਤਾਂ ਦਿਨਾਂ ਦਾ ਪਰਬ ਮਨਾਓ।
ਗਿਣਤੀ 29 : 13 (IRVPA)
ਅਤੇ ਤੁਸੀਂ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਯਹੋਵਾਹ ਲਈ ਚੜ੍ਹਾਓ ਅਰਥਾਤ ਤੇਰ੍ਹਾਂ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਜਿਹੜੇ ਦੋਸ਼ ਰਹਿਤ ਹੋਣ।
ਗਿਣਤੀ 29 : 14 (IRVPA)
ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਨਾਲ ਮਿਲੇ ਹੋਏ ਮੈਦੇ ਦੀ ਹੋਵੇ ਅਤੇ ਉਨ੍ਹਾਂ ਤੇਰ੍ਹਾਂ ਵਹਿੜਿਆਂ ਵਿੱਚੋਂ, ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਉਨ੍ਹਾਂ ਦੋਹਾਂ ਭੇਡੂਆਂ ਵਿੱਚੋਂ ਹਰ ਭੇਡੂ ਲਈ ਦੋ ਦਸਵੰਧ
ਗਿਣਤੀ 29 : 15 (IRVPA)
ਅਤੇ ਉਨ੍ਹਾਂ ਚੌਦਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ
ਗਿਣਤੀ 29 : 16 (IRVPA)
ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 17 (IRVPA)
ਦੂਜੇ ਦਿਨ ਬਾਰਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣਤੀ 29 : 18 (IRVPA)
ਅਤੇ ਵਹਿੜਿਆਂ, ਭੇਡੂਆਂ ਅਤੇ ਲੇਲਿਆਂ ਦੇ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣਤੀ 29 : 19 (IRVPA)
ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 20 (IRVPA)
ਤੀਜੇ ਦਿਨ ਗਿਆਰ੍ਹਾਂ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣਤੀ 29 : 21 (IRVPA)
ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣਤੀ 29 : 22 (IRVPA)
ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਦੀ ਭੇਟ ਲਈ ਚੜ੍ਹਾਇਆ ਜਾਵੇ।
ਗਿਣਤੀ 29 : 23 (IRVPA)
ਚੌਥੇ ਦਿਨ ਦਸ ਵਹਿੜੇ, ਦੋ ਭੇਡੂ ਅਤੇ ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣਤੀ 29 : 24 (IRVPA)
ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣਤੀ 29 : 25 (IRVPA)
ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 26 (IRVPA)
ਪੰਜਵੇਂ ਦਿਨ ਨੌ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣਤੀ 29 : 27 (IRVPA)
ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣਤੀ 29 : 28 (IRVPA)
ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 29 (IRVPA)
ਛੇਵੇਂ ਦਿਨ ਅੱਠ ਵਹਿੜੇ, ਦੋ ਭੇਡੂ, ਚੌਦਾਂ ਇੱਕ ਸਾਲ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣਤੀ 29 : 30 (IRVPA)
ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣਤੀ 29 : 31 (IRVPA)
ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 32 (IRVPA)
ਸੱਤਵੇਂ ਦਿਨ ਸੱਤ ਵਹਿੜੇ, ਦੋ ਭੇਡੂ, ਚੌਦਾਂ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ ਚੜ੍ਹਾਓ।
ਗਿਣਤੀ 29 : 33 (IRVPA)
ਅਤੇ ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣਤੀ 29 : 34 (IRVPA)
ਅਤੇ ਹੋਮ ਬਲੀ ਅਤੇ ਉਸ ਦੇ ਮੈਦੇ ਦੀ ਅਤੇ ਪੀਣ ਦੀਆਂ ਭੇਟਾਂ ਤੋਂ ਛੁੱਟ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 35 (IRVPA)
ਅੱਠਵੇਂ ਦਿਨ ਤੁਹਾਡੀ ਮਹਾਂ ਸਭਾ ਹੋਵੇ ਜਿਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ।
ਗਿਣਤੀ 29 : 36 (IRVPA)
ਪਰ ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਹੋਮ ਬਲੀ ਚੜ੍ਹਾਓ ਅਰਥਾਤ ਇੱਕ ਮੇਂਢਾ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਰਹਿਤ।
ਗਿਣਤੀ 29 : 37 (IRVPA)
ਵਹਿੜਿਆਂ, ਭੇਡੂਆਂ ਅਤੇ ਭੇਡ ਦੇ ਬੱਚਿਆਂ ਲਈ ਉਨ੍ਹਾਂ ਦੀ ਗਿਣਤੀ ਅਤੇ ਰੀਤੀ ਅਨੁਸਾਰ ਹੋਣ।
ਗਿਣਤੀ 29 : 38 (IRVPA)
ਅਤੇ ਹੋਮ ਬਲੀ ਅਤੇ ਉਸ ਮੈਦੇ ਅਤੇ ਪੀਣ ਦੀਆਂ ਭੇਟਾਂ ਤੋਂ ਅਲੱਗ ਇੱਕ ਬੱਕਰਾ ਪਾਪ ਬਲੀ ਲਈ ਚੜ੍ਹਾਇਆ ਜਾਵੇ।
ਗਿਣਤੀ 29 : 39 (IRVPA)
ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ। ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹੋਣ।
ਗਿਣਤੀ 29 : 40 (IRVPA)
ਜੋ ਕੁਝ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹੋ ਉਸ ਨੇ ਇਸਰਾਏਲੀਆਂ ਨੂੰ ਆਖਿਆ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40