ਗਿਣਤੀ 3 : 1 (IRVPA)
ਹਾਰੂਨ ਦੇ ਪੁੱਤਰ ਇਹ ਹਾਰੂਨ ਅਤੇ ਮੂਸਾ ਦੀ ਵੰਸ਼ਾਵਲੀ ਹੈ, ਜਿਸ ਦਿਨ ਯਹੋਵਾਹ ਸੀਨਈ ਪਰਬਤ ਉੱਤੇ ਮੂਸਾ ਨਾਲ ਬੋਲਿਆ।
ਗਿਣਤੀ 3 : 2 (IRVPA)
ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ।
ਗਿਣਤੀ 3 : 3 (IRVPA)
ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ।
ਗਿਣਤੀ 3 : 4 (IRVPA)
ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।
ਗਿਣਤੀ 3 : 5 (IRVPA)
ਜਾਜਕਾਂ ਦੀ ਸੇਵਾ ਦੇ ਲਈ ਲੇਵੀ ਯਹੋਵਾਹ ਨੇ ਮੂਸਾ ਨੂੰ ਆਖਿਆ
ਗਿਣਤੀ 3 : 6 (IRVPA)
ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ।
ਗਿਣਤੀ 3 : 7 (IRVPA)
ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ।
ਗਿਣਤੀ 3 : 8 (IRVPA)
ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ।
ਗਿਣਤੀ 3 : 9 (IRVPA)
ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ।
ਗਿਣਤੀ 3 : 10 (IRVPA)
ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਈ ਲਈ ਠਹਿਰਾਈਂ ਤਾਂ ਜੋ ਉਹ ਆਪਣੀ ਜਾਜਕਾਈ ਨੂੰ ਸਾਂਭਣ ਅਤੇ ਜੇ ਕੋਈ ਅਜਨਬੀ ਨੇੜੇ ਆਵੇ ਉਹ ਮਾਰਿਆ ਜਾਵੇ।
ਗਿਣਤੀ 3 : 11 (IRVPA)
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
ਗਿਣਤੀ 3 : 12 (IRVPA)
ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
ਗਿਣਤੀ 3 : 13 (IRVPA)
ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।
ਗਿਣਤੀ 3 : 14 (IRVPA)
ਲੇਵੀਆਂ ਦੀ ਮਰਦਸ਼ੁਮਾਰੀ ਫੇਰ ਯਹੋਵਾਹ ਮੂਸਾ ਨਾਲ ਸੀਨਈ ਦੀ ਉਜਾੜ ਵਿੱਚ ਬੋਲਿਆ,
ਗਿਣਤੀ 3 : 15 (IRVPA)
ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।
ਗਿਣਤੀ 3 : 16 (IRVPA)
ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ।
ਗਿਣਤੀ 3 : 17 (IRVPA)
ਇਹ ਲੇਵੀ ਦੇ ਪੁੱਤਰਾਂ ਦੇ ਨਾਮ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।
ਗਿਣਤੀ 3 : 18 (IRVPA)
ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।
ਗਿਣਤੀ 3 : 19 (IRVPA)
ਕਹਾਥ ਦੇ ਪੁੱਤਰ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।
ਗਿਣਤੀ 3 : 20 (IRVPA)
ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ।
ਗਿਣਤੀ 3 : 21 (IRVPA)
ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ। ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ।
ਗਿਣਤੀ 3 : 22 (IRVPA)
ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ।
ਗਿਣਤੀ 3 : 23 (IRVPA)
ਗੇਰਸ਼ੋਨੀਆਂ ਦੇ ਪਰਿਵਾਰ ਡੇਰੇ ਦੇ ਮਗਰ ਪੱਛਮ ਵਾਲੇ ਪਾਸੇ ਡੇਰਾ ਲਾਉਣ।
ਗਿਣਤੀ 3 : 24 (IRVPA)
ਅਤੇ ਗੇਰਸ਼ੋਨੀਆਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਲਾਏਲ ਦਾ ਪੁੱਤਰ ਅਲਯਾਸਾਫ਼ ਹੋਵੇ।
ਗਿਣਤੀ 3 : 25 (IRVPA)
ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।
ਗਿਣਤੀ 3 : 26 (IRVPA)
ਨਾਲ ਹੀ ਵਿਹੜੇ ਦੀ ਕਨਾਤ ਅਤੇ ਵਿਹੜੇ ਦੇ ਦਰਵਾਜ਼ੇ ਦਾ ਪਰਦਾ ਜਿਹੜਾ ਡੇਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ-ਦੁਆਲੇ ਅਤੇ ਉਹ ਦੀਆਂ ਡੋਰੀਆਂ ਜੋ ਉਸ ਦੇ ਕੰਮ ਆਉਂਦੀਆਂ ਸਨ।
ਗਿਣਤੀ 3 : 27 (IRVPA)
ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।
ਗਿਣਤੀ 3 : 28 (IRVPA)
ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ।
ਗਿਣਤੀ 3 : 29 (IRVPA)
ਕਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ।
ਗਿਣਤੀ 3 : 30 (IRVPA)
ਕਹਾਥੀਆਂ ਦੇ ਟੱਬਰਾਂ ਅਨੁਸਾਰ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਹੋਵੇ।
ਗਿਣਤੀ 3 : 31 (IRVPA)
ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ।
ਗਿਣਤੀ 3 : 32 (IRVPA)
ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ।
ਗਿਣਤੀ 3 : 33 (IRVPA)
ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ। ਇਹ ਮਰਾਰੀ ਦੇ ਪਰਿਵਾਰ ਸਨ।
ਗਿਣਤੀ 3 : 34 (IRVPA)
ਸਾਰੇ ਪੁਰਖਾਂ ਦੀ ਗਿਣਤੀ ਜੋ ਇੱਕ ਮਹੀਨੇ ਜਾਂ ਇੱਕ ਮਹੀਨੇ ਤੋਂ ਉੱਪਰ ਦੇ ਸੀ, ਛੇ ਹਜ਼ਾਰ ਦੋ ਸੌ ਸਨ।
ਗਿਣਤੀ 3 : 35 (IRVPA)
ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ।
ਗਿਣਤੀ 3 : 36 (IRVPA)
ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।
ਗਿਣਤੀ 3 : 37 (IRVPA)
ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ।
ਗਿਣਤੀ 3 : 38 (IRVPA)
ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ।
ਗਿਣਤੀ 3 : 39 (IRVPA)
ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।
ਗਿਣਤੀ 3 : 40 (IRVPA)
ਪਹਿਲੌਠਿਆਂ ਨੂੰ ਛੁਡਾਉਣਾ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ।
ਗਿਣਤੀ 3 : 41 (IRVPA)
ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।
ਗਿਣਤੀ 3 : 42 (IRVPA)
ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ।
ਗਿਣਤੀ 3 : 43 (IRVPA)
ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ।
ਗਿਣਤੀ 3 : 45 (IRVPA)
ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ।
ਗਿਣਤੀ 3 : 46 (IRVPA)
ਅਤੇ ਉਨ੍ਹਾਂ ਦੋ ਸੌ ਤਿਹੱਤਰ ਇਸਰਾਏਲੀ ਪਹਿਲੌਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ,
ਗਿਣਤੀ 3 : 47 (IRVPA)
ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)
ਗਿਣਤੀ 3 : 48 (IRVPA)
ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ।
ਗਿਣਤੀ 3 : 49 (IRVPA)
ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ।
ਗਿਣਤੀ 3 : 50 (IRVPA)
ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ।
ਗਿਣਤੀ 3 : 51 (IRVPA)
ਮੂਸਾ ਨੇ ਛੁਡਾਏ ਹੋਇਆਂ ਦੀ ਚਾਂਦੀ, ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਦੇ ਆਖੇ ਅਨੁਸਾਰ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51