ਗਿਣਤੀ 7 : 1 (IRVPA)
ਵੇਦੀ ਦਾ ਅਭਿਸ਼ੇਕ ਅਤੇ ਪ੍ਰਧਾਨਾਂ ਦੀ ਭੇਂਟ ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।
ਗਿਣਤੀ 7 : 2 (IRVPA)
ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ
ਗਿਣਤੀ 7 : 3 (IRVPA)
ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।
ਗਿਣਤੀ 7 : 4 (IRVPA)
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
ਗਿਣਤੀ 7 : 5 (IRVPA)
ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ।
ਗਿਣਤੀ 7 : 6 (IRVPA)
ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ।
ਗਿਣਤੀ 7 : 7 (IRVPA)
ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ।
ਗਿਣਤੀ 7 : 8 (IRVPA)
ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।
ਗਿਣਤੀ 7 : 9 (IRVPA)
ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ।
ਗਿਣਤੀ 7 : 10 (IRVPA)
ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।
ਗਿਣਤੀ 7 : 11 (IRVPA)
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ।
ਗਿਣਤੀ 7 : 12 (IRVPA)
ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 13 (IRVPA)
ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
ਗਿਣਤੀ 7 : 14 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 15 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ,
ਗਿਣਤੀ 7 : 16 (IRVPA)
ਇੱਕ ਬੱਕਰੇ ਦਾ ਬੱਚਾ ਪਾਪ ਬਲੀ ਲਈ।
ਗਿਣਤੀ 7 : 17 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ।
ਗਿਣਤੀ 7 : 18 (IRVPA)
ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 19 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 20 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 21 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 22 (IRVPA)
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
ਗਿਣਤੀ 7 : 23 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ।
ਗਿਣਤੀ 7 : 24 (IRVPA)
ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 25 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 26 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 27 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 28 (IRVPA)
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
ਗਿਣਤੀ 7 : 29 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ।
ਗਿਣਤੀ 7 : 30 (IRVPA)
ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 31 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 32 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 33 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 34 (IRVPA)
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
ਗਿਣਤੀ 7 : 35 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ।
ਗਿਣਤੀ 7 : 36 (IRVPA)
ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 37 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 38 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 39 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 40 (IRVPA)
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।
ਗਿਣਤੀ 7 : 41 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ।
ਗਿਣਤੀ 7 : 42 (IRVPA)
ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 43 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 44 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 45 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 46 (IRVPA)
ਇੱਕ ਲੇਲਾ ਪਾਪ ਬਲੀ ਲਈ।
ਗਿਣਤੀ 7 : 47 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।
ਗਿਣਤੀ 7 : 48 (IRVPA)
ਸੱਤਵੇਂ ਦਿਨ ਇਫ਼ਰਾਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 49 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 50 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 51 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 52 (IRVPA)
ਇੱਕ ਪੱਠਾ ਪਾਪ ਬਲੀ ਲਈ।
ਗਿਣਤੀ 7 : 53 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।
ਗਿਣਤੀ 7 : 54 (IRVPA)
ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 55 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 56 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 57 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 58 (IRVPA)
ਇੱਕ ਪੱਠਾ ਪਾਪ ਬਲੀ ਲਈ।
ਗਿਣਤੀ 7 : 59 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ।
ਗਿਣਤੀ 7 : 60 (IRVPA)
ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 61 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 62 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 63 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 64 (IRVPA)
ਇੱਕ ਪੱਠਾ ਪਾਪ ਬਲੀ ਲਈ।
ਗਿਣਤੀ 7 : 65 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ।
ਗਿਣਤੀ 7 : 66 (IRVPA)
ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 67 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 68 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 69 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 70 (IRVPA)
ਇੱਕ ਪੱਠਾ ਪਾਪ ਬਲੀ ਲਈ।
ਗਿਣਤੀ 7 : 71 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ।
ਗਿਣਤੀ 7 : 72 (IRVPA)
ਗਿਆਰਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 73 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 74 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 75 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 76 (IRVPA)
ਇੱਕ ਪੱਠਾ ਪਾਪ ਬਲੀ ਲਈ।
ਗਿਣਤੀ 7 : 77 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ।
ਗਿਣਤੀ 7 : 78 (IRVPA)
ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ।
ਗਿਣਤੀ 7 : 79 (IRVPA)
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਗਿਣਤੀ 7 : 80 (IRVPA)
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।
ਗਿਣਤੀ 7 : 81 (IRVPA)
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।
ਗਿਣਤੀ 7 : 82 (IRVPA)
ਬੱਕਰਾ ਪਾਪ ਬਲੀ ਲਈ।
ਗਿਣਤੀ 7 : 83 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ।
ਗਿਣਤੀ 7 : 84 (IRVPA)
ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।
ਗਿਣਤੀ 7 : 85 (IRVPA)
ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।
ਗਿਣਤੀ 7 : 86 (IRVPA)
ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।
ਗਿਣਤੀ 7 : 87 (IRVPA)
ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।
ਗਿਣਤੀ 7 : 88 (IRVPA)
ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।
ਗਿਣਤੀ 7 : 89 (IRVPA)
ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66 67 68 69 70 71 72 73 74 75 76 77 78 79 80 81 82 83 84 85 86 87 88 89