ਫ਼ਿਲਿੱਪੀਆਂ 1 : 1 (IRVPA)
ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ।
ਫ਼ਿਲਿੱਪੀਆਂ 1 : 2 (IRVPA)
ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
ਫ਼ਿਲਿੱਪੀਆਂ 1 : 3 (IRVPA)
ਪ੍ਰਾਰਥਨਾ ਅਤੇ ਧੰਨਵਾਦ ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
ਫ਼ਿਲਿੱਪੀਆਂ 1 : 4 (IRVPA)
ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ।
ਫ਼ਿਲਿੱਪੀਆਂ 1 : 5 (IRVPA)
ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ।
ਫ਼ਿਲਿੱਪੀਆਂ 1 : 6 (IRVPA)
ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
ਫ਼ਿਲਿੱਪੀਆਂ 1 : 7 (IRVPA)
ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ।
ਫ਼ਿਲਿੱਪੀਆਂ 1 : 8 (IRVPA)
ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ।
ਫ਼ਿਲਿੱਪੀਆਂ 1 : 9 (IRVPA)
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।
ਫ਼ਿਲਿੱਪੀਆਂ 1 : 10 (IRVPA)
ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।
ਫ਼ਿਲਿੱਪੀਆਂ 1 : 11 (IRVPA)
ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਫ਼ਿਲਿੱਪੀਆਂ 1 : 12 (IRVPA)
ਪੌਲੁਸ ਦੀ ਕੈਦ ਦੇ ਦੁਆਰਾ ਖੁਸ਼ ਖ਼ਬਰੀ ਦੀ ਉਨਤੀ ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।
ਫ਼ਿਲਿੱਪੀਆਂ 1 : 13 (IRVPA)
ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।
ਫ਼ਿਲਿੱਪੀਆਂ 1 : 14 (IRVPA)
ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।
ਫ਼ਿਲਿੱਪੀਆਂ 1 : 15 (IRVPA)
ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ।
ਫ਼ਿਲਿੱਪੀਆਂ 1 : 16 (IRVPA)
ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ।
ਫ਼ਿਲਿੱਪੀਆਂ 1 : 17 (IRVPA)
ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ।
ਫ਼ਿਲਿੱਪੀਆਂ 1 : 18 (IRVPA)
ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ।
ਫ਼ਿਲਿੱਪੀਆਂ 1 : 19 (IRVPA)
ਜਿਉਣਾ ਮਸੀਹ ਹੈ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ।
ਫ਼ਿਲਿੱਪੀਆਂ 1 : 20 (IRVPA)
ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ।
ਫ਼ਿਲਿੱਪੀਆਂ 1 : 21 (IRVPA)
ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।
ਫ਼ਿਲਿੱਪੀਆਂ 1 : 22 (IRVPA)
ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ।
ਫ਼ਿਲਿੱਪੀਆਂ 1 : 23 (IRVPA)
ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।
ਫ਼ਿਲਿੱਪੀਆਂ 1 : 24 (IRVPA)
ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ।
ਫ਼ਿਲਿੱਪੀਆਂ 1 : 25 (IRVPA)
ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ।
ਫ਼ਿਲਿੱਪੀਆਂ 1 : 26 (IRVPA)
ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।
ਫ਼ਿਲਿੱਪੀਆਂ 1 : 27 (IRVPA)
ਖੁਸ਼ਖਬਰੀ ਦੇ ਯੋਗ ਜੀਵਨ ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ।
ਫ਼ਿਲਿੱਪੀਆਂ 1 : 28 (IRVPA)
ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ।
ਫ਼ਿਲਿੱਪੀਆਂ 1 : 29 (IRVPA)
ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
ਫ਼ਿਲਿੱਪੀਆਂ 1 : 30 (IRVPA)
ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30