ਫ਼ਿਲਿੱਪੀਆਂ 2 : 1 (IRVPA)
ਮਸੀਹ ਦੀ ਅਧੀਨਤਾ ਅਤੇ ਮਹਾਨਤਾ ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।
ਫ਼ਿਲਿੱਪੀਆਂ 2 : 2 (IRVPA)
ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।
ਫ਼ਿਲਿੱਪੀਆਂ 2 : 3 (IRVPA)
ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
ਫ਼ਿਲਿੱਪੀਆਂ 2 : 4 (IRVPA)
ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
ਫ਼ਿਲਿੱਪੀਆਂ 2 : 5 (IRVPA)
ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।
ਫ਼ਿਲਿੱਪੀਆਂ 2 : 6 (IRVPA)
ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
ਫ਼ਿਲਿੱਪੀਆਂ 2 : 7 (IRVPA)
ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।
ਫ਼ਿਲਿੱਪੀਆਂ 2 : 8 (IRVPA)
ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
ਫ਼ਿਲਿੱਪੀਆਂ 2 : 9 (IRVPA)
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।
ਫ਼ਿਲਿੱਪੀਆਂ 2 : 10 (IRVPA)
ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ।
ਫ਼ਿਲਿੱਪੀਆਂ 2 : 11 (IRVPA)
ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਫ਼ਿਲਿੱਪੀਆਂ 2 : 12 (IRVPA)
ਸਾਰਾ ਕੁਝ ਬੁੜ-ਬੁੜ ਕਰਨ ਤੋਂ ਬਿਨ੍ਹਾਂ ਕਰੋ ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।
ਫ਼ਿਲਿੱਪੀਆਂ 2 : 13 (IRVPA)
ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।
ਫ਼ਿਲਿੱਪੀਆਂ 2 : 14 (IRVPA)
ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ।
ਫ਼ਿਲਿੱਪੀਆਂ 2 : 15 (IRVPA)
ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
ਫ਼ਿਲਿੱਪੀਆਂ 2 : 16 (IRVPA)
ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
ਫ਼ਿਲਿੱਪੀਆਂ 2 : 17 (IRVPA)
ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।
ਫ਼ਿਲਿੱਪੀਆਂ 2 : 18 (IRVPA)
ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l
ਫ਼ਿਲਿੱਪੀਆਂ 2 : 19 (IRVPA)
ਤਿਮੋਥਿਉਸ ਅਤੇ ਇਪਾਫ਼ਰੋਦੀਤੁਸ ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।
ਫ਼ਿਲਿੱਪੀਆਂ 2 : 20 (IRVPA)
ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ।
ਫ਼ਿਲਿੱਪੀਆਂ 2 : 21 (IRVPA)
ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ।
ਫ਼ਿਲਿੱਪੀਆਂ 2 : 22 (IRVPA)
ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।
ਫ਼ਿਲਿੱਪੀਆਂ 2 : 23 (IRVPA)
ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।
ਫ਼ਿਲਿੱਪੀਆਂ 2 : 24 (IRVPA)
ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ।
ਫ਼ਿਲਿੱਪੀਆਂ 2 : 25 (IRVPA)
ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ।
ਫ਼ਿਲਿੱਪੀਆਂ 2 : 26 (IRVPA)
ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
ਫ਼ਿਲਿੱਪੀਆਂ 2 : 27 (IRVPA)
ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ।
ਫ਼ਿਲਿੱਪੀਆਂ 2 : 28 (IRVPA)
ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ।
ਫ਼ਿਲਿੱਪੀਆਂ 2 : 29 (IRVPA)
ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ।
ਫ਼ਿਲਿੱਪੀਆਂ 2 : 30 (IRVPA)
ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30