ਫ਼ਿਲਿੱਪੀਆਂ 4 : 1 (IRVPA)
ਫ਼ਿਲਿੱਪੀਆਂ 4 : 2 (IRVPA)
[PS]ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ। [PE]{#1ਵਿਵਹਾਰਿਕ ਨਿਰਦੇਸ਼ } [PS]ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ।
ਫ਼ਿਲਿੱਪੀਆਂ 4 : 3 (IRVPA)
ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ। [PE]
ਫ਼ਿਲਿੱਪੀਆਂ 4 : 4 (IRVPA)
[PS]ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।
ਫ਼ਿਲਿੱਪੀਆਂ 4 : 5 (IRVPA)
ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
ਫ਼ਿਲਿੱਪੀਆਂ 4 : 6 (IRVPA)
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
ਫ਼ਿਲਿੱਪੀਆਂ 4 : 7 (IRVPA)
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ। [PE]
ਫ਼ਿਲਿੱਪੀਆਂ 4 : 8 (IRVPA)
[PS]ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।
ਫ਼ਿਲਿੱਪੀਆਂ 4 : 9 (IRVPA)
ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ। [PE]
ਫ਼ਿਲਿੱਪੀਆਂ 4 : 10 (IRVPA)
{#1ਦਾਨ ਦੇ ਲਈ ਧੰਨਵਾਦ } [PS]ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।
ਫ਼ਿਲਿੱਪੀਆਂ 4 : 11 (IRVPA)
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
ਫ਼ਿਲਿੱਪੀਆਂ 4 : 12 (IRVPA)
ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
ਫ਼ਿਲਿੱਪੀਆਂ 4 : 13 (IRVPA)
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਫ਼ਿਲਿੱਪੀਆਂ 4 : 14 (IRVPA)
ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।
ਫ਼ਿਲਿੱਪੀਆਂ 4 : 15 (IRVPA)
ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
ਫ਼ਿਲਿੱਪੀਆਂ 4 : 16 (IRVPA)
ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ।
ਫ਼ਿਲਿੱਪੀਆਂ 4 : 17 (IRVPA)
ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ।
ਫ਼ਿਲਿੱਪੀਆਂ 4 : 18 (IRVPA)
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
ਫ਼ਿਲਿੱਪੀਆਂ 4 : 19 (IRVPA)
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
ਫ਼ਿਲਿੱਪੀਆਂ 4 : 20 (IRVPA)
ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। [PE]
ਫ਼ਿਲਿੱਪੀਆਂ 4 : 21 (IRVPA)
{#1ਆਖਰੀ ਨਮਸਕਾਰ } [PS]ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ।
ਫ਼ਿਲਿੱਪੀਆਂ 4 : 22 (IRVPA)
ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। [PE]
ਫ਼ਿਲਿੱਪੀਆਂ 4 : 23 (IRVPA)
[PS]ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।[PE]

1 2 3 4 5 6 7 8 9 10 11 12 13 14 15 16 17 18 19 20 21 22 23

BG:

Opacity:

Color:


Size:


Font: