ਅਮਸਾਲ 1 : 1 (IRVPA)
ਕਹਾਉਤਾਂ ਦਾ ਮਹੱਤਵ ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
ਅਮਸਾਲ 1 : 2 (IRVPA)
ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
ਅਮਸਾਲ 1 : 3 (IRVPA)
ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
ਅਮਸਾਲ 1 : 4 (IRVPA)
ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
ਅਮਸਾਲ 1 : 5 (IRVPA)
ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,
ਅਮਸਾਲ 1 : 6 (IRVPA)
ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।
ਅਮਸਾਲ 1 : 7 (IRVPA)
ਜਵਾਨਾਂ ਨੂੰ ਸਲਾਹ ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
ਅਮਸਾਲ 1 : 8 (IRVPA)
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਤਾਲੀਮ ਨੂੰ ਨਾ ਛੱਡੀਂ,
ਅਮਸਾਲ 1 : 9 (IRVPA)
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
ਅਮਸਾਲ 1 : 10 (IRVPA)
ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।
ਅਮਸਾਲ 1 : 11 (IRVPA)
ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,
ਅਮਸਾਲ 1 : 12 (IRVPA)
ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ।
ਅਮਸਾਲ 1 : 13 (IRVPA)
ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!
ਅਮਸਾਲ 1 : 14 (IRVPA)
ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।
ਅਮਸਾਲ 1 : 15 (IRVPA)
ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
ਅਮਸਾਲ 1 : 16 (IRVPA)
ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!
ਅਮਸਾਲ 1 : 17 (IRVPA)
ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
ਅਮਸਾਲ 1 : 18 (IRVPA)
ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।
ਅਮਸਾਲ 1 : 19 (IRVPA)
ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।
ਅਮਸਾਲ 1 : 20 (IRVPA)
ਬੁੱਧ ਦੀ ਪੁਕਾਰ ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।
ਅਮਸਾਲ 1 : 21 (IRVPA)
ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
ਅਮਸਾਲ 1 : 22 (IRVPA)
ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?
ਅਮਸਾਲ 1 : 23 (IRVPA)
ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ* ਵਿਚਾਰਾਂ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।
ਅਮਸਾਲ 1 : 24 (IRVPA)
ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
ਅਮਸਾਲ 1 : 25 (IRVPA)
ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।
ਅਮਸਾਲ 1 : 26 (IRVPA)
ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,
ਅਮਸਾਲ 1 : 27 (IRVPA)
ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,
ਅਮਸਾਲ 1 : 28 (IRVPA)
ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,
ਅਮਸਾਲ 1 : 29 (IRVPA)
ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,
ਅਮਸਾਲ 1 : 30 (IRVPA)
ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
ਅਮਸਾਲ 1 : 31 (IRVPA)
ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,
ਅਮਸਾਲ 1 : 32 (IRVPA)
ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।
ਅਮਸਾਲ 1 : 33 (IRVPA)
ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33