ਅਮਸਾਲ 10 : 1 (IRVPA)
ਸੁਲੇਮਾਨ ਦੀਆਂ ਕਹਾਉਤਾਂ ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
ਅਮਸਾਲ 10 : 2 (IRVPA)
ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
ਅਮਸਾਲ 10 : 3 (IRVPA)
ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।
ਅਮਸਾਲ 10 : 4 (IRVPA)
ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
ਅਮਸਾਲ 10 : 5 (IRVPA)
ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
ਅਮਸਾਲ 10 : 6 (IRVPA)
ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
ਅਮਸਾਲ 10 : 7 (IRVPA)
ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
ਅਮਸਾਲ 10 : 8 (IRVPA)
ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
ਅਮਸਾਲ 10 : 9 (IRVPA)
ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
ਅਮਸਾਲ 10 : 10 (IRVPA)
ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
ਅਮਸਾਲ 10 : 11 (IRVPA)
ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
ਅਮਸਾਲ 10 : 12 (IRVPA)
ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
ਅਮਸਾਲ 10 : 13 (IRVPA)
ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
ਅਮਸਾਲ 10 : 14 (IRVPA)
ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
ਅਮਸਾਲ 10 : 15 (IRVPA)
ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
ਅਮਸਾਲ 10 : 16 (IRVPA)
ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
ਅਮਸਾਲ 10 : 17 (IRVPA)
ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
ਅਮਸਾਲ 10 : 18 (IRVPA)
ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
ਅਮਸਾਲ 10 : 19 (IRVPA)
ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
ਅਮਸਾਲ 10 : 20 (IRVPA)
ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
ਅਮਸਾਲ 10 : 21 (IRVPA)
ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
ਅਮਸਾਲ 10 : 22 (IRVPA)
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
ਅਮਸਾਲ 10 : 23 (IRVPA)
ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।
ਅਮਸਾਲ 10 : 24 (IRVPA)
ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
ਅਮਸਾਲ 10 : 25 (IRVPA)
ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
ਅਮਸਾਲ 10 : 26 (IRVPA)
ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
ਅਮਸਾਲ 10 : 27 (IRVPA)
ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
ਅਮਸਾਲ 10 : 28 (IRVPA)
ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
ਅਮਸਾਲ 10 : 29 (IRVPA)
ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।
ਅਮਸਾਲ 10 : 30 (IRVPA)
ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।
ਅਮਸਾਲ 10 : 31 (IRVPA)
ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
ਅਮਸਾਲ 10 : 32 (IRVPA)
ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32