ਅਮਸਾਲ 11 : 1 (IRVPA)
ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
ਅਮਸਾਲ 11 : 2 (IRVPA)
ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
ਅਮਸਾਲ 11 : 3 (IRVPA)
ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
ਅਮਸਾਲ 11 : 4 (IRVPA)
ਕਹਿਰ* ਪਰਮੇਸ਼ੁਰ ਦੇ ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
ਅਮਸਾਲ 11 : 5 (IRVPA)
ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
ਅਮਸਾਲ 11 : 6 (IRVPA)
ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
ਅਮਸਾਲ 11 : 7 (IRVPA)
ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
ਅਮਸਾਲ 11 : 8 (IRVPA)
ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
ਅਮਸਾਲ 11 : 9 (IRVPA)
ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
ਅਮਸਾਲ 11 : 10 (IRVPA)
ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
ਅਮਸਾਲ 11 : 11 (IRVPA)
ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
ਅਮਸਾਲ 11 : 12 (IRVPA)
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
ਅਮਸਾਲ 11 : 13 (IRVPA)
ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
ਅਮਸਾਲ 11 : 14 (IRVPA)
ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ† ਜਿੱਤ ਹੁੰਦਾ ਹੈ।
ਅਮਸਾਲ 11 : 15 (IRVPA)
ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
ਅਮਸਾਲ 11 : 16 (IRVPA)
ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
ਅਮਸਾਲ 11 : 17 (IRVPA)
ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
ਅਮਸਾਲ 11 : 18 (IRVPA)
ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
ਅਮਸਾਲ 11 : 19 (IRVPA)
ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
ਅਮਸਾਲ 11 : 20 (IRVPA)
ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
ਅਮਸਾਲ 11 : 21 (IRVPA)
ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
ਅਮਸਾਲ 11 : 22 (IRVPA)
ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
ਅਮਸਾਲ 11 : 23 (IRVPA)
ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
ਅਮਸਾਲ 11 : 24 (IRVPA)
ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
ਅਮਸਾਲ 11 : 25 (IRVPA)
ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ਅਮਸਾਲ 11 : 26 (IRVPA)
ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
ਅਮਸਾਲ 11 : 27 (IRVPA)
ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
ਅਮਸਾਲ 11 : 28 (IRVPA)
ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
ਅਮਸਾਲ 11 : 29 (IRVPA)
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
ਅਮਸਾਲ 11 : 30 (IRVPA)
ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
ਅਮਸਾਲ 11 : 31 (IRVPA)
ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31