ਅਮਸਾਲ 12 : 1 (IRVPA)
ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।
ਅਮਸਾਲ 12 : 2 (IRVPA)
ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
ਅਮਸਾਲ 12 : 3 (IRVPA)
ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
ਅਮਸਾਲ 12 : 4 (IRVPA)
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
ਅਮਸਾਲ 12 : 5 (IRVPA)
ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।
ਅਮਸਾਲ 12 : 6 (IRVPA)
ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।
ਅਮਸਾਲ 12 : 7 (IRVPA)
ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।
ਅਮਸਾਲ 12 : 8 (IRVPA)
ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।
ਅਮਸਾਲ 12 : 9 (IRVPA)
ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।
ਅਮਸਾਲ 12 : 10 (IRVPA)
ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
ਅਮਸਾਲ 12 : 11 (IRVPA)
ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
ਅਮਸਾਲ 12 : 12 (IRVPA)
ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
ਅਮਸਾਲ 12 : 13 (IRVPA)
ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
ਅਮਸਾਲ 12 : 14 (IRVPA)
ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
ਅਮਸਾਲ 12 : 15 (IRVPA)
ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
ਅਮਸਾਲ 12 : 16 (IRVPA)
ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
ਅਮਸਾਲ 12 : 17 (IRVPA)
ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
ਅਮਸਾਲ 12 : 18 (IRVPA)
ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
ਅਮਸਾਲ 12 : 19 (IRVPA)
ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
ਅਮਸਾਲ 12 : 20 (IRVPA)
ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।
ਅਮਸਾਲ 12 : 21 (IRVPA)
ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
ਅਮਸਾਲ 12 : 22 (IRVPA)
ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
ਅਮਸਾਲ 12 : 23 (IRVPA)
ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
ਅਮਸਾਲ 12 : 24 (IRVPA)
ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
ਅਮਸਾਲ 12 : 25 (IRVPA)
ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
ਅਮਸਾਲ 12 : 26 (IRVPA)
ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।
ਅਮਸਾਲ 12 : 27 (IRVPA)
ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
ਅਮਸਾਲ 12 : 28 (IRVPA)
ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28