ਅਮਸਾਲ 13 : 1 (IRVPA)
ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
ਅਮਸਾਲ 13 : 2 (IRVPA)
ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
ਅਮਸਾਲ 13 : 3 (IRVPA)
ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
ਅਮਸਾਲ 13 : 4 (IRVPA)
ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
ਅਮਸਾਲ 13 : 5 (IRVPA)
ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
ਅਮਸਾਲ 13 : 6 (IRVPA)
ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
ਅਮਸਾਲ 13 : 7 (IRVPA)
ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
ਅਮਸਾਲ 13 : 8 (IRVPA)
ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
ਅਮਸਾਲ 13 : 9 (IRVPA)
ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
ਅਮਸਾਲ 13 : 10 (IRVPA)
ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
ਅਮਸਾਲ 13 : 11 (IRVPA)
ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
ਅਮਸਾਲ 13 : 12 (IRVPA)
ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
ਅਮਸਾਲ 13 : 13 (IRVPA)
ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
ਅਮਸਾਲ 13 : 14 (IRVPA)
ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
ਅਮਸਾਲ 13 : 15 (IRVPA)
ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
ਅਮਸਾਲ 13 : 16 (IRVPA)
ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
ਅਮਸਾਲ 13 : 17 (IRVPA)
ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
ਅਮਸਾਲ 13 : 18 (IRVPA)
ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
ਅਮਸਾਲ 13 : 19 (IRVPA)
ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
ਅਮਸਾਲ 13 : 20 (IRVPA)
ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
ਅਮਸਾਲ 13 : 21 (IRVPA)
ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
ਅਮਸਾਲ 13 : 22 (IRVPA)
ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
ਅਮਸਾਲ 13 : 23 (IRVPA)
ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
ਅਮਸਾਲ 13 : 24 (IRVPA)
ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
ਅਮਸਾਲ 13 : 25 (IRVPA)
ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25