ਅਮਸਾਲ 14 : 1 (IRVPA)
ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
ਅਮਸਾਲ 14 : 2 (IRVPA)
ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
ਅਮਸਾਲ 14 : 3 (IRVPA)
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।[* ਮੂਰਖਾਂ ਦੀਆਂ ਘਮੰਡ ਭਰੀਆਂ ਗੱਲਾਂ ਬਹੁਤ ਹੁੰਦਿਆਂ ਹਨ l ]
ਅਮਸਾਲ 14 : 4 (IRVPA)
ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
ਅਮਸਾਲ 14 : 5 (IRVPA)
ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
ਅਮਸਾਲ 14 : 6 (IRVPA)
ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
ਅਮਸਾਲ 14 : 7 (IRVPA)
ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
ਅਮਸਾਲ 14 : 8 (IRVPA)
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
ਅਮਸਾਲ 14 : 9 (IRVPA)
ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
ਅਮਸਾਲ 14 : 10 (IRVPA)
ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
ਅਮਸਾਲ 14 : 11 (IRVPA)
ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।
ਅਮਸਾਲ 14 : 12 (IRVPA)
ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
ਅਮਸਾਲ 14 : 13 (IRVPA)
ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।
ਅਮਸਾਲ 14 : 14 (IRVPA)
ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
ਅਮਸਾਲ 14 : 15 (IRVPA)
ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
ਅਮਸਾਲ 14 : 16 (IRVPA)
ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ† ਪਰਮੇਸ਼ੁਰ ਤੋਂ ਡਰ ਕੇ , ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
ਅਮਸਾਲ 14 : 17 (IRVPA)
ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।‡ ਸਮਝਦਾਰ ਸ਼ਾਂਤੀ ਨੂੰ ਭਾਲਦਾ ਹੈ
ਅਮਸਾਲ 14 : 18 (IRVPA)
ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
ਅਮਸਾਲ 14 : 19 (IRVPA)
ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
ਅਮਸਾਲ 14 : 20 (IRVPA)
ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
ਅਮਸਾਲ 14 : 21 (IRVPA)
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
ਅਮਸਾਲ 14 : 22 (IRVPA)
ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।
ਅਮਸਾਲ 14 : 23 (IRVPA)
ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
ਅਮਸਾਲ 14 : 24 (IRVPA)
ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
ਅਮਸਾਲ 14 : 25 (IRVPA)
ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
ਅਮਸਾਲ 14 : 26 (IRVPA)
ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
ਅਮਸਾਲ 14 : 27 (IRVPA)
ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
ਅਮਸਾਲ 14 : 28 (IRVPA)
ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
ਅਮਸਾਲ 14 : 29 (IRVPA)
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
ਅਮਸਾਲ 14 : 30 (IRVPA)
ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
ਅਮਸਾਲ 14 : 31 (IRVPA)
ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
ਅਮਸਾਲ 14 : 32 (IRVPA)
ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
ਅਮਸਾਲ 14 : 33 (IRVPA)
ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।
ਅਮਸਾਲ 14 : 34 (IRVPA)
ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।
ਅਮਸਾਲ 14 : 35 (IRVPA)
ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35