ਅਮਸਾਲ 15 : 1 (IRVPA)
ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਅਮਸਾਲ 15 : 2 (IRVPA)
ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
ਅਮਸਾਲ 15 : 3 (IRVPA)
ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
ਅਮਸਾਲ 15 : 4 (IRVPA)
ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
ਅਮਸਾਲ 15 : 5 (IRVPA)
ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
ਅਮਸਾਲ 15 : 6 (IRVPA)
ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
ਅਮਸਾਲ 15 : 7 (IRVPA)
ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
ਅਮਸਾਲ 15 : 8 (IRVPA)
ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
ਅਮਸਾਲ 15 : 9 (IRVPA)
ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
ਅਮਸਾਲ 15 : 10 (IRVPA)
ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
ਅਮਸਾਲ 15 : 11 (IRVPA)
ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?
ਅਮਸਾਲ 15 : 12 (IRVPA)
ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।
ਅਮਸਾਲ 15 : 13 (IRVPA)
ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
ਅਮਸਾਲ 15 : 14 (IRVPA)
ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
ਅਮਸਾਲ 15 : 15 (IRVPA)
ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
ਅਮਸਾਲ 15 : 16 (IRVPA)
ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
ਅਮਸਾਲ 15 : 17 (IRVPA)
ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
ਅਮਸਾਲ 15 : 18 (IRVPA)
ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
ਅਮਸਾਲ 15 : 19 (IRVPA)
ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
ਅਮਸਾਲ 15 : 20 (IRVPA)
ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
ਅਮਸਾਲ 15 : 21 (IRVPA)
ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ।
ਅਮਸਾਲ 15 : 22 (IRVPA)
ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
ਅਮਸਾਲ 15 : 23 (IRVPA)
ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
ਅਮਸਾਲ 15 : 24 (IRVPA)
ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
ਅਮਸਾਲ 15 : 25 (IRVPA)
ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
ਅਮਸਾਲ 15 : 26 (IRVPA)
ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
ਅਮਸਾਲ 15 : 27 (IRVPA)
ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
ਅਮਸਾਲ 15 : 28 (IRVPA)
ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
ਅਮਸਾਲ 15 : 29 (IRVPA)
ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
ਅਮਸਾਲ 15 : 30 (IRVPA)
ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ* ਸਰੀਰ ਨੂੰ ਪੁਸ਼ਟ ਕਰਦੀ ਹੈ।
ਅਮਸਾਲ 15 : 31 (IRVPA)
ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
ਅਮਸਾਲ 15 : 32 (IRVPA)
ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
ਅਮਸਾਲ 15 : 33 (IRVPA)
ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33