ਅਮਸਾਲ 17 : 1 (IRVPA)
ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ।
ਅਮਸਾਲ 17 : 2 (IRVPA)
ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
ਅਮਸਾਲ 17 : 3 (IRVPA)
ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ।
ਅਮਸਾਲ 17 : 4 (IRVPA)
ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
ਅਮਸਾਲ 17 : 5 (IRVPA)
ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
ਅਮਸਾਲ 17 : 6 (IRVPA)
ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
ਅਮਸਾਲ 17 : 7 (IRVPA)
ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
ਅਮਸਾਲ 17 : 8 (IRVPA)
ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
ਅਮਸਾਲ 17 : 9 (IRVPA)
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
ਅਮਸਾਲ 17 : 10 (IRVPA)
ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
ਅਮਸਾਲ 17 : 11 (IRVPA)
ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।
ਅਮਸਾਲ 17 : 12 (IRVPA)
ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
ਅਮਸਾਲ 17 : 13 (IRVPA)
ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
ਅਮਸਾਲ 17 : 14 (IRVPA)
ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
ਅਮਸਾਲ 17 : 15 (IRVPA)
ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।
ਅਮਸਾਲ 17 : 16 (IRVPA)
ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?
ਅਮਸਾਲ 17 : 17 (IRVPA)
ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
ਅਮਸਾਲ 17 : 18 (IRVPA)
ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
ਅਮਸਾਲ 17 : 19 (IRVPA)
ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ[* ਜਿਹੜਾ ਆਪਣੇ ਦਰਵਾਜ਼ੇ ਨੂੰ ਉੱਚਾ ਕਰਦਾ ਹੈ l ] ਉਹ ਆਪਣਾ ਨਾਸ ਭਾਲਦਾ ਹੈ।
ਅਮਸਾਲ 17 : 20 (IRVPA)
ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
ਅਮਸਾਲ 17 : 21 (IRVPA)
ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
ਅਮਸਾਲ 17 : 22 (IRVPA)
ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
ਅਮਸਾਲ 17 : 23 (IRVPA)
ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
ਅਮਸਾਲ 17 : 24 (IRVPA)
ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
ਅਮਸਾਲ 17 : 25 (IRVPA)
ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
ਅਮਸਾਲ 17 : 26 (IRVPA)
ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
ਅਮਸਾਲ 17 : 27 (IRVPA)
ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
ਅਮਸਾਲ 17 : 28 (IRVPA)
ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28