ਅਮਸਾਲ 18 : 1 (IRVPA)
ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
ਅਮਸਾਲ 18 : 2 (IRVPA)
ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
ਅਮਸਾਲ 18 : 3 (IRVPA)
ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
ਅਮਸਾਲ 18 : 4 (IRVPA)
ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
ਅਮਸਾਲ 18 : 5 (IRVPA)
ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
ਅਮਸਾਲ 18 : 6 (IRVPA)
ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
ਅਮਸਾਲ 18 : 7 (IRVPA)
ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
ਅਮਸਾਲ 18 : 8 (IRVPA)
ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
ਅਮਸਾਲ 18 : 9 (IRVPA)
ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
ਅਮਸਾਲ 18 : 10 (IRVPA)
ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
ਅਮਸਾਲ 18 : 11 (IRVPA)
ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
ਅਮਸਾਲ 18 : 12 (IRVPA)
ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
ਅਮਸਾਲ 18 : 13 (IRVPA)
ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
ਅਮਸਾਲ 18 : 14 (IRVPA)
ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
ਅਮਸਾਲ 18 : 15 (IRVPA)
ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
ਅਮਸਾਲ 18 : 16 (IRVPA)
ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
ਅਮਸਾਲ 18 : 17 (IRVPA)
ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
ਅਮਸਾਲ 18 : 18 (IRVPA)
ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
ਅਮਸਾਲ 18 : 19 (IRVPA)
ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
ਅਮਸਾਲ 18 : 20 (IRVPA)
ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
ਅਮਸਾਲ 18 : 21 (IRVPA)
ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
ਅਮਸਾਲ 18 : 22 (IRVPA)
ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
ਅਮਸਾਲ 18 : 23 (IRVPA)
ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
ਅਮਸਾਲ 18 : 24 (IRVPA)
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ। [PE]

1 2 3 4 5 6 7 8 9 10 11 12 13 14 15 16 17 18 19 20 21 22 23 24

BG:

Opacity:

Color:


Size:


Font: