ਅਮਸਾਲ 19 : 1 (IRVPA)
ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
ਅਮਸਾਲ 19 : 2 (IRVPA)
ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
ਅਮਸਾਲ 19 : 3 (IRVPA)
ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
ਅਮਸਾਲ 19 : 4 (IRVPA)
ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।
ਅਮਸਾਲ 19 : 5 (IRVPA)
ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ।
ਅਮਸਾਲ 19 : 6 (IRVPA)
ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ।
ਅਮਸਾਲ 19 : 7 (IRVPA)
ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ।
ਅਮਸਾਲ 19 : 8 (IRVPA)
ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ।
ਅਮਸਾਲ 19 : 9 (IRVPA)
ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
ਅਮਸਾਲ 19 : 10 (IRVPA)
ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?
ਅਮਸਾਲ 19 : 11 (IRVPA)
ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
ਅਮਸਾਲ 19 : 12 (IRVPA)
ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
ਅਮਸਾਲ 19 : 13 (IRVPA)
ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
ਅਮਸਾਲ 19 : 14 (IRVPA)
ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
ਅਮਸਾਲ 19 : 15 (IRVPA)
ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
ਅਮਸਾਲ 19 : 16 (IRVPA)
ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
ਅਮਸਾਲ 19 : 17 (IRVPA)
ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
ਅਮਸਾਲ 19 : 18 (IRVPA)
ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
ਅਮਸਾਲ 19 : 19 (IRVPA)
ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
ਅਮਸਾਲ 19 : 20 (IRVPA)
ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
ਅਮਸਾਲ 19 : 21 (IRVPA)
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
ਅਮਸਾਲ 19 : 22 (IRVPA)
ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ। [* ਲਾਲਚ ਸ਼ਰਮਿੰਦਗੀ ਹੈ ਅਤੇ ਗਰੀਬ ਹੋਣਾ ਝੂਠੇ ਹੋਣ ਨਾਲੋਂ ਚੰਗਾ ਹੈ l ]
ਅਮਸਾਲ 19 : 23 (IRVPA)
ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
ਅਮਸਾਲ 19 : 24 (IRVPA)
ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
ਅਮਸਾਲ 19 : 25 (IRVPA)
ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ।
ਅਮਸਾਲ 19 : 26 (IRVPA)
ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।
ਅਮਸਾਲ 19 : 27 (IRVPA)
ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ।
ਅਮਸਾਲ 19 : 28 (IRVPA)
ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ।
ਅਮਸਾਲ 19 : 29 (IRVPA)
ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29

BG:

Opacity:

Color:


Size:


Font: