ਅਮਸਾਲ 2 : 1 (IRVPA)
{ਬੁੱਧ ਦਾ ਨੈਤਿਕ ਲਾਭ} [PS] ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
ਅਮਸਾਲ 2 : 2 (IRVPA)
ਤਾਂ ਜੋ ਤੂੰ ਬੁੱਧ ਵੱਲ ਕੰਨ ਲਾਵੇਂ ਅਤੇ ਸਮਝ ਉੱਤੇ ਮਨ ਲਾਵੇਂ,
ਅਮਸਾਲ 2 : 3 (IRVPA)
ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ,
ਅਮਸਾਲ 2 : 4 (IRVPA)
ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ,
ਅਮਸਾਲ 2 : 5 (IRVPA)
ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ,
ਅਮਸਾਲ 2 : 6 (IRVPA)
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
ਅਮਸਾਲ 2 : 7 (IRVPA)
ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
ਅਮਸਾਲ 2 : 8 (IRVPA)
ਉਹ ਨਿਆਂ ਦੇ ਰਾਹਾਂ ਦੀ ਰਾਖੀ ਕਰਦਾ ਅਤੇ ਆਪਣੇ ਭਗਤਾਂ ਦੇ ਰਾਹ ਦੀ ਰੱਖਿਆ ਕਰਦਾ ਹੈ।
ਅਮਸਾਲ 2 : 9 (IRVPA)
ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ, ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
ਅਮਸਾਲ 2 : 10 (IRVPA)
ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।
ਅਮਸਾਲ 2 : 11 (IRVPA)
ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,
ਅਮਸਾਲ 2 : 12 (IRVPA)
ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
ਅਮਸਾਲ 2 : 13 (IRVPA)
ਜਿਹੜੇ ਸਚਿਆਈ ਦਿਆਂ ਰਾਹਾਂ ਨੂੰ ਛੱਡ ਕੇ ਹਨੇਰੇ ਰਾਹਾਂ ਵਿੱਚ ਤੁਰਦੇ ਹਨ,
ਅਮਸਾਲ 2 : 14 (IRVPA)
ਜਿਹੜੇ ਬੁਰਿਆਈ ਕਰਨ ਨਾਲ ਅਨੰਦ ਹੁੰਦੇ ਅਤੇ ਬੁਰਿਆਈ ਦੇ ਖੋਟਿਆਂ ਕੰਮਾਂ ਵਿੱਚ ਖੁਸ਼ੀ ਮਨਾਉਂਦੇ ਹਨ,
ਅਮਸਾਲ 2 : 15 (IRVPA)
ਜਿਨ੍ਹਾਂ ਦੇ ਰਾਹ ਟੇਡੇ ਅਤੇ ਚਾਲਾਂ ਵਿਗੜੀਆਂ ਹੋਈਆਂ ਹਨ,
ਅਮਸਾਲ 2 : 16 (IRVPA)
ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,
ਅਮਸਾਲ 2 : 17 (IRVPA)
ਜਿਸ ਨੇ ਆਪਣੇ ਜੁਆਨੀ ਦੇ ਸਾਥੀ ਨੂੰ ਛੱਡ ਦਿੱਤਾ ਅਤੇ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਵਿਸਾਰ ਛੱਡਿਆ ਹੈ,
ਅਮਸਾਲ 2 : 18 (IRVPA)
ਕਿਉਂ ਜੋ ਉਹ ਦਾ ਘਰ ਮੌਤ ਦੀ ਢਲਾਣ ਉੱਤੇ ਹੈ ਅਤੇ ਉਹ ਦੇ ਰਾਹ ਮਰਿਆਂ ਹੋਇਆਂ ਦੇ ਵਿਚਕਾਰ ਲਹਿੰਦੇ ਹਨ।
ਅਮਸਾਲ 2 : 19 (IRVPA)
ਜਿਹੜੇ ਉਹ ਦੇ ਕੋਲ ਜਾਂਦੇ ਹਨ, ਉਹਨਾਂ ਵਿੱਚੋਂ ਕੋਈ ਵੀ ਮੁੜ ਕੇ ਨਹੀਂ ਆਉਂਦਾ ਅਤੇ ਨਾ ਹੀ ਜੀਵਨ ਦੇ ਰਾਹ ਤੱਕ ਪਹੁੰਚਦਾ ਹੈ।
ਅਮਸਾਲ 2 : 20 (IRVPA)
ਇਸ ਤਰ੍ਹਾਂ ਤੂੰ ਭਲਿਆਂ ਦੇ ਰਾਹ ਵਿੱਚ ਤੁਰੇਂਗਾ ਅਤੇ ਧਰਮੀਆਂ ਦੇ ਮਾਰਗ ਨੂੰ ਫੜੀ ਰੱਖੇਂਗਾ।
ਅਮਸਾਲ 2 : 21 (IRVPA)
ਸਚਿਆਰ ਹੀ ਧਰਤੀ ਉੱਤੇ ਵੱਸਣਗੇ ਅਤੇ ਖਰੇ ਹੀ ਉਸ ਦੇ ਵਿੱਚ ਰਹਿਣਗੇ,
ਅਮਸਾਲ 2 : 22 (IRVPA)
ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ। [PE]

1 2 3 4 5 6 7 8 9 10 11 12 13 14 15 16 17 18 19 20 21 22

BG:

Opacity:

Color:


Size:


Font: