ਅਮਸਾਲ 21 : 1 (IRVPA)
ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
ਅਮਸਾਲ 21 : 2 (IRVPA)
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
ਅਮਸਾਲ 21 : 3 (IRVPA)
ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
ਅਮਸਾਲ 21 : 4 (IRVPA)
ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।
ਅਮਸਾਲ 21 : 5 (IRVPA)
ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
ਅਮਸਾਲ 21 : 6 (IRVPA)
ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
ਅਮਸਾਲ 21 : 7 (IRVPA)
ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।
ਅਮਸਾਲ 21 : 8 (IRVPA)
ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।
ਅਮਸਾਲ 21 : 9 (IRVPA)
ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।
ਅਮਸਾਲ 21 : 10 (IRVPA)
ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।
ਅਮਸਾਲ 21 : 11 (IRVPA)
ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
ਅਮਸਾਲ 21 : 12 (IRVPA)
ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।
ਅਮਸਾਲ 21 : 13 (IRVPA)
ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
ਅਮਸਾਲ 21 : 14 (IRVPA)
ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
ਅਮਸਾਲ 21 : 15 (IRVPA)
ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
ਅਮਸਾਲ 21 : 16 (IRVPA)
ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।
ਅਮਸਾਲ 21 : 17 (IRVPA)
ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।
ਅਮਸਾਲ 21 : 18 (IRVPA)
ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।
ਅਮਸਾਲ 21 : 19 (IRVPA)
ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
ਅਮਸਾਲ 21 : 20 (IRVPA)
ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।
ਅਮਸਾਲ 21 : 21 (IRVPA)
ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।
ਅਮਸਾਲ 21 : 22 (IRVPA)
ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।
ਅਮਸਾਲ 21 : 23 (IRVPA)
ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
ਅਮਸਾਲ 21 : 24 (IRVPA)
ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।
ਅਮਸਾਲ 21 : 25 (IRVPA)
ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
ਅਮਸਾਲ 21 : 26 (IRVPA)
ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।
ਅਮਸਾਲ 21 : 27 (IRVPA)
ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।
ਅਮਸਾਲ 21 : 28 (IRVPA)
ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।
ਅਮਸਾਲ 21 : 29 (IRVPA)
ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।
ਅਮਸਾਲ 21 : 30 (IRVPA)
ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।
ਅਮਸਾਲ 21 : 31 (IRVPA)
ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31

BG:

Opacity:

Color:


Size:


Font: