ਅਮਸਾਲ 24 : 1 (IRVPA)
ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
ਅਮਸਾਲ 24 : 2 (IRVPA)
ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
ਅਮਸਾਲ 24 : 3 (IRVPA)
ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
ਅਮਸਾਲ 24 : 4 (IRVPA)
ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
ਅਮਸਾਲ 24 : 5 (IRVPA)
ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
ਅਮਸਾਲ 24 : 6 (IRVPA)
ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
ਅਮਸਾਲ 24 : 8 (IRVPA)
ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ। ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
ਅਮਸਾਲ 24 : 9 (IRVPA)
ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
ਅਮਸਾਲ 24 : 11 (IRVPA)
ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ। ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
ਅਮਸਾਲ 24 : 12 (IRVPA)
ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
ਅਮਸਾਲ 24 : 13 (IRVPA)
ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
ਅਮਸਾਲ 24 : 14 (IRVPA)
ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
ਅਮਸਾਲ 24 : 15 (IRVPA)
ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
ਅਮਸਾਲ 24 : 16 (IRVPA)
ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
ਅਮਸਾਲ 24 : 17 (IRVPA)
ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
ਅਮਸਾਲ 24 : 18 (IRVPA)
ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
ਅਮਸਾਲ 24 : 19 (IRVPA)
ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
ਅਮਸਾਲ 24 : 20 (IRVPA)
ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
ਅਮਸਾਲ 24 : 21 (IRVPA)
ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
ਅਮਸਾਲ 24 : 22 (IRVPA)
ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
ਅਮਸਾਲ 24 : 23 (IRVPA)
ਕੁਝ ਹੋਰ ਕਹਾਉਤਾਂ ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
ਅਮਸਾਲ 24 : 24 (IRVPA)
ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
ਅਮਸਾਲ 24 : 25 (IRVPA)
ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
ਅਮਸਾਲ 24 : 26 (IRVPA)
ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
ਅਮਸਾਲ 24 : 27 (IRVPA)
ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
ਅਮਸਾਲ 24 : 28 (IRVPA)
ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
ਅਮਸਾਲ 24 : 29 (IRVPA)
ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
ਅਮਸਾਲ 24 : 30 (IRVPA)
ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
ਅਮਸਾਲ 24 : 31 (IRVPA)
ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
ਅਮਸਾਲ 24 : 32 (IRVPA)
ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
ਅਮਸਾਲ 24 : 33 (IRVPA)
ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
ਅਮਸਾਲ 24 : 34 (IRVPA)
ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34