ਅਮਸਾਲ 3 : 1 (IRVPA)
ਜਵਾਨਾਂ ਨੂੰ ਸਲਾਹ ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,
ਅਮਸਾਲ 3 : 2 (IRVPA)
ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।
ਅਮਸਾਲ 3 : 3 (IRVPA)
ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
ਅਮਸਾਲ 3 : 4 (IRVPA)
ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।
ਅਮਸਾਲ 3 : 5 (IRVPA)
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
ਅਮਸਾਲ 3 : 6 (IRVPA)
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਅਮਸਾਲ 3 : 7 (IRVPA)
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
ਅਮਸਾਲ 3 : 8 (IRVPA)
ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
ਅਮਸਾਲ 3 : 9 (IRVPA)
ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
ਅਮਸਾਲ 3 : 10 (IRVPA)
ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
ਅਮਸਾਲ 3 : 11 (IRVPA)
ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
ਅਮਸਾਲ 3 : 12 (IRVPA)
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
ਅਮਸਾਲ 3 : 13 (IRVPA)
ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
ਅਮਸਾਲ 3 : 14 (IRVPA)
ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
ਅਮਸਾਲ 3 : 15 (IRVPA)
ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
ਅਮਸਾਲ 3 : 16 (IRVPA)
ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।
ਅਮਸਾਲ 3 : 17 (IRVPA)
ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।
ਅਮਸਾਲ 3 : 18 (IRVPA)
ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
ਅਮਸਾਲ 3 : 19 (IRVPA)
ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
ਅਮਸਾਲ 3 : 20 (IRVPA)
ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।
ਅਮਸਾਲ 3 : 21 (IRVPA)
ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।
ਅਮਸਾਲ 3 : 22 (IRVPA)
ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
ਅਮਸਾਲ 3 : 23 (IRVPA)
ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
ਅਮਸਾਲ 3 : 24 (IRVPA)
ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
ਅਮਸਾਲ 3 : 25 (IRVPA)
ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
ਅਮਸਾਲ 3 : 26 (IRVPA)
ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
ਅਮਸਾਲ 3 : 27 (IRVPA)
ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
ਅਮਸਾਲ 3 : 28 (IRVPA)
ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
ਅਮਸਾਲ 3 : 29 (IRVPA)
ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
ਅਮਸਾਲ 3 : 30 (IRVPA)
ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
ਅਮਸਾਲ 3 : 31 (IRVPA)
ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
ਅਮਸਾਲ 3 : 32 (IRVPA)
ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
ਅਮਸਾਲ 3 : 33 (IRVPA)
ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
ਅਮਸਾਲ 3 : 34 (IRVPA)
ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।
ਅਮਸਾਲ 3 : 35 (IRVPA)
ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35