ਅਮਸਾਲ 30 : 1 (IRVPA)
ਆਗੂਰ ਦੇ ਵਚਨ ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ* ਓਹ ਪਰਮੇਸ਼ੁਰ ਮੈਂ ਅੱਕ ਗਿਆ , ਹਾਂ ਈਥੀਏਲ ਅਤੇ ਉੱਕਾਲ † ਮੈਂ ਥੱਕ ਗਿਆ ਨੂੰ ਆਖਦਾ,
ਅਮਸਾਲ 30 : 2 (IRVPA)
ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
ਅਮਸਾਲ 30 : 3 (IRVPA)
ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
ਅਮਸਾਲ 30 : 4 (IRVPA)
ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
ਅਮਸਾਲ 30 : 5 (IRVPA)
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
ਅਮਸਾਲ 30 : 6 (IRVPA)
ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
ਅਮਸਾਲ 30 : 7 (IRVPA)
ਹੋਰ ਕਹਾਉਤਾਂ ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
ਅਮਸਾਲ 30 : 8 (IRVPA)
ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
ਅਮਸਾਲ 30 : 9 (IRVPA)
ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
ਅਮਸਾਲ 30 : 10 (IRVPA)
ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
ਅਮਸਾਲ 30 : 11 (IRVPA)
ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
ਅਮਸਾਲ 30 : 12 (IRVPA)
ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
ਅਮਸਾਲ 30 : 13 (IRVPA)
ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
ਅਮਸਾਲ 30 : 14 (IRVPA)
ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
ਅਮਸਾਲ 30 : 15 (IRVPA)
ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
ਅਮਸਾਲ 30 : 16 (IRVPA)
ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ।
ਅਮਸਾਲ 30 : 17 (IRVPA)
ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
ਅਮਸਾਲ 30 : 18 (IRVPA)
ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
ਅਮਸਾਲ 30 : 19 (IRVPA)
ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
ਅਮਸਾਲ 30 : 20 (IRVPA)
ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
ਅਮਸਾਲ 30 : 21 (IRVPA)
ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
ਅਮਸਾਲ 30 : 22 (IRVPA)
ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
ਅਮਸਾਲ 30 : 23 (IRVPA)
ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
ਅਮਸਾਲ 30 : 24 (IRVPA)
ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
ਅਮਸਾਲ 30 : 25 (IRVPA)
ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
ਅਮਸਾਲ 30 : 26 (IRVPA)
ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
ਅਮਸਾਲ 30 : 27 (IRVPA)
ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
ਅਮਸਾਲ 30 : 28 (IRVPA)
ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
ਅਮਸਾਲ 30 : 29 (IRVPA)
ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
ਅਮਸਾਲ 30 : 30 (IRVPA)
ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
ਅਮਸਾਲ 30 : 31 (IRVPA)
ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
ਅਮਸਾਲ 30 : 32 (IRVPA)
ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
ਅਮਸਾਲ 30 : 33 (IRVPA)
ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33