ਅਮਸਾਲ 31 : 1 (IRVPA)
ਰਾਜੇ ਨੂੰ ਸਲਾਹ ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,
ਅਮਸਾਲ 31 : 2 (IRVPA)
ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
ਅਮਸਾਲ 31 : 3 (IRVPA)
ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
ਅਮਸਾਲ 31 : 4 (IRVPA)
ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
ਅਮਸਾਲ 31 : 5 (IRVPA)
ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
ਅਮਸਾਲ 31 : 6 (IRVPA)
ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
ਅਮਸਾਲ 31 : 7 (IRVPA)
ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
ਅਮਸਾਲ 31 : 8 (IRVPA)
ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।
ਅਮਸਾਲ 31 : 9 (IRVPA)
ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।
ਅਮਸਾਲ 31 : 10 (IRVPA)
ਆਦਰਸ਼ ਪਤਨੀ ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਅਮਸਾਲ 31 : 11 (IRVPA)
ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
ਅਮਸਾਲ 31 : 12 (IRVPA)
ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
ਅਮਸਾਲ 31 : 13 (IRVPA)
ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
ਅਮਸਾਲ 31 : 14 (IRVPA)
ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
ਅਮਸਾਲ 31 : 15 (IRVPA)
ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
ਅਮਸਾਲ 31 : 16 (IRVPA)
ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
ਅਮਸਾਲ 31 : 17 (IRVPA)
ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
ਅਮਸਾਲ 31 : 18 (IRVPA)
ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
ਅਮਸਾਲ 31 : 19 (IRVPA)
ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
ਅਮਸਾਲ 31 : 20 (IRVPA)
ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
ਅਮਸਾਲ 31 : 21 (IRVPA)
ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
ਅਮਸਾਲ 31 : 22 (IRVPA)
ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
ਅਮਸਾਲ 31 : 23 (IRVPA)
ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
ਅਮਸਾਲ 31 : 24 (IRVPA)
ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
ਅਮਸਾਲ 31 : 25 (IRVPA)
ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
ਅਮਸਾਲ 31 : 26 (IRVPA)
ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
ਅਮਸਾਲ 31 : 27 (IRVPA)
ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
ਅਮਸਾਲ 31 : 28 (IRVPA)
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
ਅਮਸਾਲ 31 : 29 (IRVPA)
ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
ਅਮਸਾਲ 31 : 30 (IRVPA)
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
ਅਮਸਾਲ 31 : 31 (IRVPA)
ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31