ਅਮਸਾਲ 4 : 1 (IRVPA)
{ਬੁੱਧ ਦੇ ਲਾਭ} [PS] ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
ਅਮਸਾਲ 4 : 2 (IRVPA)
ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ।
ਅਮਸਾਲ 4 : 3 (IRVPA)
ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ,
ਅਮਸਾਲ 4 : 4 (IRVPA)
ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
ਅਮਸਾਲ 4 : 5 (IRVPA)
ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
ਅਮਸਾਲ 4 : 6 (IRVPA)
ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
ਅਮਸਾਲ 4 : 7 (IRVPA)
ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
ਅਮਸਾਲ 4 : 8 (IRVPA)
ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
ਅਮਸਾਲ 4 : 9 (IRVPA)
ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।
ਅਮਸਾਲ 4 : 10 (IRVPA)
ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
ਅਮਸਾਲ 4 : 11 (IRVPA)
ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
ਅਮਸਾਲ 4 : 12 (IRVPA)
ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
ਅਮਸਾਲ 4 : 13 (IRVPA)
ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
ਅਮਸਾਲ 4 : 14 (IRVPA)
ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
ਅਮਸਾਲ 4 : 15 (IRVPA)
ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
ਅਮਸਾਲ 4 : 16 (IRVPA)
ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
ਅਮਸਾਲ 4 : 17 (IRVPA)
ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
ਅਮਸਾਲ 4 : 18 (IRVPA)
ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
ਅਮਸਾਲ 4 : 19 (IRVPA)
ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
ਅਮਸਾਲ 4 : 20 (IRVPA)
ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
ਅਮਸਾਲ 4 : 21 (IRVPA)
ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
ਅਮਸਾਲ 4 : 22 (IRVPA)
ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
ਅਮਸਾਲ 4 : 23 (IRVPA)
ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
ਅਮਸਾਲ 4 : 24 (IRVPA)
ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।
ਅਮਸਾਲ 4 : 25 (IRVPA)
ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
ਅਮਸਾਲ 4 : 26 (IRVPA)
ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ।
ਅਮਸਾਲ 4 : 27 (IRVPA)
ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27

BG:

Opacity:

Color:


Size:


Font: