ਅਮਸਾਲ 5 : 1 (IRVPA)
ਵਿਭਚਾਰ ਦੇ ਵਿਰੁੱਧ ਚੇਤਾਵਨੀ ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
ਅਮਸਾਲ 5 : 2 (IRVPA)
ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
ਅਮਸਾਲ 5 : 3 (IRVPA)
ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
ਅਮਸਾਲ 5 : 4 (IRVPA)
ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
ਅਮਸਾਲ 5 : 5 (IRVPA)
ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
ਅਮਸਾਲ 5 : 6 (IRVPA)
ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
ਅਮਸਾਲ 5 : 7 (IRVPA)
ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
ਅਮਸਾਲ 5 : 8 (IRVPA)
ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
ਅਮਸਾਲ 5 : 9 (IRVPA)
ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
ਅਮਸਾਲ 5 : 10 (IRVPA)
ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
ਅਮਸਾਲ 5 : 11 (IRVPA)
ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
ਅਮਸਾਲ 5 : 12 (IRVPA)
ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
ਅਮਸਾਲ 5 : 13 (IRVPA)
ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
ਅਮਸਾਲ 5 : 14 (IRVPA)
ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
ਅਮਸਾਲ 5 : 15 (IRVPA)
ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
ਅਮਸਾਲ 5 : 16 (IRVPA)
ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
ਅਮਸਾਲ 5 : 17 (IRVPA)
ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
ਅਮਸਾਲ 5 : 18 (IRVPA)
ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ* ਜੁਆਨ ਵਹੁਟੀ ਨਾਲ ਅਨੰਦ ਰਹਿ।
ਅਮਸਾਲ 5 : 19 (IRVPA)
ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
ਅਮਸਾਲ 5 : 20 (IRVPA)
ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
ਅਮਸਾਲ 5 : 21 (IRVPA)
ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
ਅਮਸਾਲ 5 : 22 (IRVPA)
ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
ਅਮਸਾਲ 5 : 23 (IRVPA)
ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23