ਅਮਸਾਲ 6 : 1 (IRVPA)
ਹੋਰ ਚੇਤਾਵਨੀਆਂ ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,
ਅਮਸਾਲ 6 : 2 (IRVPA)
ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।
ਅਮਸਾਲ 6 : 3 (IRVPA)
ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।
ਅਮਸਾਲ 6 : 4 (IRVPA)
ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।
ਅਮਸਾਲ 6 : 5 (IRVPA)
ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।
ਅਮਸਾਲ 6 : 6 (IRVPA)
ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
ਅਮਸਾਲ 6 : 7 (IRVPA)
ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ,
ਅਮਸਾਲ 6 : 8 (IRVPA)
ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
ਅਮਸਾਲ 6 : 9 (IRVPA)
ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
ਅਮਸਾਲ 6 : 10 (IRVPA)
ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
ਅਮਸਾਲ 6 : 11 (IRVPA)
ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
ਅਮਸਾਲ 6 : 12 (IRVPA)
ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
ਅਮਸਾਲ 6 : 13 (IRVPA)
ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
ਅਮਸਾਲ 6 : 14 (IRVPA)
ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
ਅਮਸਾਲ 6 : 15 (IRVPA)
ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
ਅਮਸਾਲ 6 : 16 (IRVPA)
ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
ਅਮਸਾਲ 6 : 17 (IRVPA)
ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
ਅਮਸਾਲ 6 : 18 (IRVPA)
ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
ਅਮਸਾਲ 6 : 19 (IRVPA)
ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
ਅਮਸਾਲ 6 : 20 (IRVPA)
ਵਿਭਚਾਰ ਦੇ ਵਿਰੁੱਧ ਚੇਤਾਵਨੀ ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
ਅਮਸਾਲ 6 : 21 (IRVPA)
ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
ਅਮਸਾਲ 6 : 22 (IRVPA)
ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
ਅਮਸਾਲ 6 : 23 (IRVPA)
ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
ਅਮਸਾਲ 6 : 24 (IRVPA)
ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।
ਅਮਸਾਲ 6 : 25 (IRVPA)
ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
ਅਮਸਾਲ 6 : 26 (IRVPA)
ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।
ਅਮਸਾਲ 6 : 27 (IRVPA)
ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?
ਅਮਸਾਲ 6 : 28 (IRVPA)
ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
ਅਮਸਾਲ 6 : 29 (IRVPA)
ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
ਅਮਸਾਲ 6 : 30 (IRVPA)
ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
ਅਮਸਾਲ 6 : 31 (IRVPA)
ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
ਅਮਸਾਲ 6 : 32 (IRVPA)
ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
ਅਮਸਾਲ 6 : 33 (IRVPA)
ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
ਅਮਸਾਲ 6 : 34 (IRVPA)
ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
ਅਮਸਾਲ 6 : 35 (IRVPA)
ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35