ਅਮਸਾਲ 9 : 1 (IRVPA)
{ਬੁੱਧੀਮਾਨੀ ਅਤੇ ਮੂਰਖਤਾ} [PS] ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ।
ਅਮਸਾਲ 9 : 2 (IRVPA)
ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
ਅਮਸਾਲ 9 : 3 (IRVPA)
ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
ਅਮਸਾਲ 9 : 4 (IRVPA)
ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
ਅਮਸਾਲ 9 : 5 (IRVPA)
ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
ਅਮਸਾਲ 9 : 6 (IRVPA)
ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!
ਅਮਸਾਲ 9 : 7 (IRVPA)
ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
ਅਮਸਾਲ 9 : 8 (IRVPA)
ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
ਅਮਸਾਲ 9 : 9 (IRVPA)
ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
ਅਮਸਾਲ 9 : 10 (IRVPA)
ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
ਅਮਸਾਲ 9 : 11 (IRVPA)
ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
ਅਮਸਾਲ 9 : 12 (IRVPA)
ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
ਅਮਸਾਲ 9 : 13 (IRVPA)
ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
ਅਮਸਾਲ 9 : 14 (IRVPA)
ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
ਅਮਸਾਲ 9 : 15 (IRVPA)
ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
ਅਮਸਾਲ 9 : 16 (IRVPA)
ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
ਅਮਸਾਲ 9 : 17 (IRVPA)
ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
ਅਮਸਾਲ 9 : 18 (IRVPA)
ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! [PE]

1 2 3 4 5 6 7 8 9 10 11 12 13 14 15 16 17 18

BG:

Opacity:

Color:


Size:


Font: