ਜ਼ਬੂਰ 1 : 1 (IRVPA)
ਪਹਿਲਾ ਭਾਗ
ਜ਼ਬੂਰ 1-41
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
ਜ਼ਬੂਰ 1 : 2 (IRVPA)
ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
ਜ਼ਬੂਰ 1 : 3 (IRVPA)
ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
ਜ਼ਬੂਰ 1 : 4 (IRVPA)
ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
ਜ਼ਬੂਰ 1 : 5 (IRVPA)
ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
ਜ਼ਬੂਰ 1 : 6 (IRVPA)
ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

1 2 3 4 5 6