ਜ਼ਬੂਰ 100 : 1 (IRVPA)
ਪਰਮੇਸ਼ੁਰ ਦੀ ਉਸਤਤ ਦਾ ਗੀਤ ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ,
ਜ਼ਬੂਰ 100 : 2 (IRVPA)
ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।
ਜ਼ਬੂਰ 100 : 3 (IRVPA)
ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।
ਜ਼ਬੂਰ 100 : 4 (IRVPA)
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਜ਼ਬੂਰ 100 : 5 (IRVPA)
ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
❮
❯
1
2
3
4
5