ਜ਼ਬੂਰ 101 : 1 (IRVPA)
ਧਰਮੀ ਜੀਵਨ ਬਿਤਾਉਣ ਦੇ ਲਈ ਸੰਕਲਪ ਦਾਊਦ ਦਾ ਭਜਨ ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
ਜ਼ਬੂਰ 101 : 2 (IRVPA)
ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
ਜ਼ਬੂਰ 101 : 3 (IRVPA)
ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ
ਜ਼ਬੂਰ 101 : 4 (IRVPA)
ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।
ਜ਼ਬੂਰ 101 : 5 (IRVPA)
ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।
ਜ਼ਬੂਰ 101 : 6 (IRVPA)
ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।
ਜ਼ਬੂਰ 101 : 7 (IRVPA)
ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
ਜ਼ਬੂਰ 101 : 8 (IRVPA)
ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।
❮
❯
1
2
3
4
5
6
7
8