ਜ਼ਬੂਰ 102 : 1 (IRVPA)
ਸੰਕਟ ਦੇ ਫਸੇ ਨੌਜਵਾਨ ਦੀ ਪ੍ਰਾਰਥਨਾ ਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈ ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ!
ਜ਼ਬੂਰ 102 : 2 (IRVPA)
ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ!
ਜ਼ਬੂਰ 102 : 3 (IRVPA)
ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ।
ਜ਼ਬੂਰ 102 : 4 (IRVPA)
ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।
ਜ਼ਬੂਰ 102 : 5 (IRVPA)
ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।
ਜ਼ਬੂਰ 102 : 6 (IRVPA)
ਮੈਂ ਉਜਾੜ ਦੇ ਲੰਮਢੀਂਗ* ਉੱਲੂ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!
ਜ਼ਬੂਰ 102 : 7 (IRVPA)
ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
ਜ਼ਬੂਰ 102 : 8 (IRVPA)
ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਣ ਮੇਰਾ ਨਾਮ ਲੈ ਕੇ ਫਿਟਕਾਰਾਂ ਪਾਉਂਦੇ ਹਨ।
ਜ਼ਬੂਰ 102 : 9 (IRVPA)
ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।
ਜ਼ਬੂਰ 102 : 10 (IRVPA)
ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ, ਕਿਉਂ ਜੋ ਤੂੰ ਚੁੱਕ ਕੇ ਮੈਨੂੰ ਫੇਰ ਪਟਕਾ ਸੁੱਟ ਦਿੱਤਾ!
ਜ਼ਬੂਰ 102 : 11 (IRVPA)
ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ।
ਜ਼ਬੂਰ 102 : 12 (IRVPA)
ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!
ਜ਼ਬੂਰ 102 : 13 (IRVPA)
ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।
ਜ਼ਬੂਰ 102 : 14 (IRVPA)
ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।
ਜ਼ਬੂਰ 102 : 15 (IRVPA)
ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
ਜ਼ਬੂਰ 102 : 16 (IRVPA)
ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ।
ਜ਼ਬੂਰ 102 : 17 (IRVPA)
ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।
ਜ਼ਬੂਰ 102 : 18 (IRVPA)
ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।
ਜ਼ਬੂਰ 102 : 19 (IRVPA)
ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,
ਜ਼ਬੂਰ 102 : 20 (IRVPA)
ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
ਜ਼ਬੂਰ 102 : 21 (IRVPA)
ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,
ਜ਼ਬੂਰ 102 : 22 (IRVPA)
ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।
ਜ਼ਬੂਰ 102 : 23 (IRVPA)
ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।
ਜ਼ਬੂਰ 102 : 24 (IRVPA)
ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!
ਜ਼ਬੂਰ 102 : 25 (IRVPA)
ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।
ਜ਼ਬੂਰ 102 : 26 (IRVPA)
ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!
ਜ਼ਬੂਰ 102 : 27 (IRVPA)
ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
ਜ਼ਬੂਰ 102 : 28 (IRVPA)
ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28