ਜ਼ਬੂਰ 103 : 1 (IRVPA)
{ਪਰਮੇਸ਼ੁਰ ਦਾ ਪ੍ਰੇਮ} [PS] ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
ਜ਼ਬੂਰ 103 : 2 (IRVPA)
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
ਜ਼ਬੂਰ 103 : 3 (IRVPA)
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।
ਜ਼ਬੂਰ 103 : 4 (IRVPA)
ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ [* ਅਸੀਸ ] ਰੱਖਦਾ ਹੈ।
ਜ਼ਬੂਰ 103 : 5 (IRVPA)
ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
ਜ਼ਬੂਰ 103 : 6 (IRVPA)
ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ।
ਜ਼ਬੂਰ 103 : 7 (IRVPA)
ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ।
ਜ਼ਬੂਰ 103 : 8 (IRVPA)
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
ਜ਼ਬੂਰ 103 : 9 (IRVPA)
ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
ਜ਼ਬੂਰ 103 : 10 (IRVPA)
ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
ਜ਼ਬੂਰ 103 : 11 (IRVPA)
ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
ਜ਼ਬੂਰ 103 : 12 (IRVPA)
ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ, ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
ਜ਼ਬੂਰ 103 : 13 (IRVPA)
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
ਜ਼ਬੂਰ 103 : 14 (IRVPA)
ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।
ਜ਼ਬੂਰ 103 : 15 (IRVPA)
ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,
ਜ਼ਬੂਰ 103 : 16 (IRVPA)
ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ।
ਜ਼ਬੂਰ 103 : 17 (IRVPA)
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
ਜ਼ਬੂਰ 103 : 18 (IRVPA)
ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
ਜ਼ਬੂਰ 103 : 19 (IRVPA)
ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ।
ਜ਼ਬੂਰ 103 : 20 (IRVPA)
ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!
ਜ਼ਬੂਰ 103 : 21 (IRVPA)
ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!
ਜ਼ਬੂਰ 103 : 22 (IRVPA)
ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!। [PE]
❮
❯