ਜ਼ਬੂਰ 104 : 1 (IRVPA)
ਸਿਰਜਣਹਾਰ ਦੀ ਉਸਤਤ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
ਜ਼ਬੂਰ 104 : 2 (IRVPA)
ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
ਜ਼ਬੂਰ 104 : 3 (IRVPA)
ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
ਜ਼ਬੂਰ 104 : 4 (IRVPA)
ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।[* ਤੂੰ ਆਪਣੇ ਹਲਕਾਰਿਆਂ ਨੂੰ ਹਵਾਵਾਂ ਦੀ ਤਰ੍ਹਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ l ]
ਜ਼ਬੂਰ 104 : 5 (IRVPA)
ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।
ਜ਼ਬੂਰ 104 : 6 (IRVPA)
ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
ਜ਼ਬੂਰ 104 : 7 (IRVPA)
ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
ਜ਼ਬੂਰ 104 : 8 (IRVPA)
ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,
ਜ਼ਬੂਰ 104 : 9 (IRVPA)
ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
ਜ਼ਬੂਰ 104 : 10 (IRVPA)
ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ।
ਜ਼ਬੂਰ 104 : 11 (IRVPA)
ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।
ਜ਼ਬੂਰ 104 : 12 (IRVPA)
ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
ਜ਼ਬੂਰ 104 : 13 (IRVPA)
ਤੂੰ ਆਪਣੇ ਉੱਚੇ ਸਥਾਨਾਂ ਸਵਰਗ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
ਜ਼ਬੂਰ 104 : 14 (IRVPA)
ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,
ਜ਼ਬੂਰ 104 : 15 (IRVPA)
ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।
ਜ਼ਬੂਰ 104 : 16 (IRVPA)
ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
ਜ਼ਬੂਰ 104 : 17 (IRVPA)
ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
ਜ਼ਬੂਰ 104 : 18 (IRVPA)
ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
ਜ਼ਬੂਰ 104 : 19 (IRVPA)
ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
ਜ਼ਬੂਰ 104 : 20 (IRVPA)
ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।
ਜ਼ਬੂਰ 104 : 21 (IRVPA)
ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
ਜ਼ਬੂਰ 104 : 22 (IRVPA)
ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।
ਜ਼ਬੂਰ 104 : 23 (IRVPA)
ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।
ਜ਼ਬੂਰ 104 : 24 (IRVPA)
ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
ਜ਼ਬੂਰ 104 : 25 (IRVPA)
ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!
ਜ਼ਬੂਰ 104 : 26 (IRVPA)
ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ। ਦੇਖੋ ਜ਼ਬੂਰ 74:14
ਜ਼ਬੂਰ 104 : 27 (IRVPA)
ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
ਜ਼ਬੂਰ 104 : 28 (IRVPA)
ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।
ਜ਼ਬੂਰ 104 : 29 (IRVPA)
ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
ਜ਼ਬੂਰ 104 : 30 (IRVPA)
ਤੂੰ ਆਪਣਾ ਆਤਮਾ§ ਸਾਹ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
ਜ਼ਬੂਰ 104 : 31 (IRVPA)
ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,
ਜ਼ਬੂਰ 104 : 32 (IRVPA)
ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
ਜ਼ਬੂਰ 104 : 33 (IRVPA)
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
ਜ਼ਬੂਰ 104 : 34 (IRVPA)
ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
ਜ਼ਬੂਰ 104 : 35 (IRVPA)
ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35