ਜ਼ਬੂਰ 105 : 1 (IRVPA)
ਪਰਮੇਸ਼ੁਰ ਅਤੇ ਉਸ ਦੇ ਲੋਕ ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
ਜ਼ਬੂਰ 105 : 2 (IRVPA)
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ!
ਜ਼ਬੂਰ 105 : 3 (IRVPA)
ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ!
ਜ਼ਬੂਰ 105 : 4 (IRVPA)
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
ਜ਼ਬੂਰ 105 : 5 (IRVPA)
ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
ਜ਼ਬੂਰ 105 : 6 (IRVPA)
ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
ਜ਼ਬੂਰ 105 : 7 (IRVPA)
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!
ਜ਼ਬੂਰ 105 : 8 (IRVPA)
ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
ਜ਼ਬੂਰ 105 : 9 (IRVPA)
ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
ਜ਼ਬੂਰ 105 : 10 (IRVPA)
ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,
ਜ਼ਬੂਰ 105 : 11 (IRVPA)
ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
ਜ਼ਬੂਰ 105 : 12 (IRVPA)
ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,
ਜ਼ਬੂਰ 105 : 13 (IRVPA)
ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
ਜ਼ਬੂਰ 105 : 14 (IRVPA)
ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
ਜ਼ਬੂਰ 105 : 15 (IRVPA)
ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!
ਜ਼ਬੂਰ 105 : 16 (IRVPA)
ਤਾਂ ਉਹ ਨੇ ਦੇਸ* ਮਿਸਰ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
ਜ਼ਬੂਰ 105 : 17 (IRVPA)
ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।
ਜ਼ਬੂਰ 105 : 18 (IRVPA)
ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
ਜ਼ਬੂਰ 105 : 19 (IRVPA)
ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।
ਜ਼ਬੂਰ 105 : 20 (IRVPA)
ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ।
ਜ਼ਬੂਰ 105 : 21 (IRVPA)
ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,
ਜ਼ਬੂਰ 105 : 22 (IRVPA)
ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।
ਜ਼ਬੂਰ 105 : 23 (IRVPA)
ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।
ਜ਼ਬੂਰ 105 : 24 (IRVPA)
ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
ਜ਼ਬੂਰ 105 : 25 (IRVPA)
ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।
ਜ਼ਬੂਰ 105 : 26 (IRVPA)
ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
ਜ਼ਬੂਰ 105 : 27 (IRVPA)
ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।
ਜ਼ਬੂਰ 105 : 28 (IRVPA)
ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
ਜ਼ਬੂਰ 105 : 29 (IRVPA)
ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
ਜ਼ਬੂਰ 105 : 30 (IRVPA)
ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ!
ਜ਼ਬੂਰ 105 : 31 (IRVPA)
ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ।
ਜ਼ਬੂਰ 105 : 32 (IRVPA)
ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
ਜ਼ਬੂਰ 105 : 33 (IRVPA)
ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।
ਜ਼ਬੂਰ 105 : 34 (IRVPA)
ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।
ਜ਼ਬੂਰ 105 : 35 (IRVPA)
ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ।
ਜ਼ਬੂਰ 105 : 36 (IRVPA)
ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।
ਜ਼ਬੂਰ 105 : 37 (IRVPA)
ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।
ਜ਼ਬੂਰ 105 : 38 (IRVPA)
ਮਿਸਰੀ ਉਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਉਹਨਾਂ ਦਾ ਭੈਅ ਉਨ੍ਹਾਂ ਉੱਤੇ ਆ ਪਿਆ ਸੀ।
ਜ਼ਬੂਰ 105 : 39 (IRVPA)
ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।
ਜ਼ਬੂਰ 105 : 40 (IRVPA)
ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।
ਜ਼ਬੂਰ 105 : 41 (IRVPA)
ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਗੂੰ ਵਗ ਤੁਰੇ,
ਜ਼ਬੂਰ 105 : 42 (IRVPA)
ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
ਜ਼ਬੂਰ 105 : 43 (IRVPA)
ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।
ਜ਼ਬੂਰ 105 : 44 (IRVPA)
ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,
ਜ਼ਬੂਰ 105 : 45 (IRVPA)
ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45