ਜ਼ਬੂਰ 106 : 1 (IRVPA)
{ਪਰਮੇਸ਼ੁਰ ਦੀ ਭਲਾਈ ਅਤੇ ਇਸਰਾਏਲ ਦਾ ਵਿਦਰੋਹ} [PS] ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!
ਜ਼ਬੂਰ 106 : 2 (IRVPA)
ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ?
ਜ਼ਬੂਰ 106 : 3 (IRVPA)
ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ!
ਜ਼ਬੂਰ 106 : 4 (IRVPA)
ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
ਜ਼ਬੂਰ 106 : 5 (IRVPA)
ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ਼ ਦੇ ਨਾਲ ਫਖ਼ਰ ਕਰਾਂ!।
ਜ਼ਬੂਰ 106 : 6 (IRVPA)
ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।
ਜ਼ਬੂਰ 106 : 7 (IRVPA)
ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
ਜ਼ਬੂਰ 106 : 8 (IRVPA)
ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ।
ਜ਼ਬੂਰ 106 : 9 (IRVPA)
ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੁੰਘਿਆਈਆਂ ਦੇ ਵਿੱਚੋਂ ਦੀ ਜਿਵੇਂ ਉਜਾੜ ਦੇ ਵਿੱਚੋਂ ਦੀ ਲੰਘਾਇਆ,
ਜ਼ਬੂਰ 106 : 10 (IRVPA)
ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਣ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ।
ਜ਼ਬੂਰ 106 : 11 (IRVPA)
ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ!
ਜ਼ਬੂਰ 106 : 12 (IRVPA)
ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।
ਜ਼ਬੂਰ 106 : 13 (IRVPA)
ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ।
ਜ਼ਬੂਰ 106 : 14 (IRVPA)
ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,
ਜ਼ਬੂਰ 106 : 15 (IRVPA)
ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਨਾ ਕੀਤਾ।
ਜ਼ਬੂਰ 106 : 16 (IRVPA)
ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ,
ਜ਼ਬੂਰ 106 : 17 (IRVPA)
ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,
ਜ਼ਬੂਰ 106 : 18 (IRVPA)
ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ।
ਜ਼ਬੂਰ 106 : 19 (IRVPA)
ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲ਼ੇ ਹੋਏ ਬੁੱਤ ਅੱਗੇ ਮੱਥਾ ਟੇਕਿਆ,
ਜ਼ਬੂਰ 106 : 20 (IRVPA)
ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲ਼ਦ ਦੇ ਰੂਪ ਨਾਲ ਬਦਲ ਲਿਆ!
ਜ਼ਬੂਰ 106 : 21 (IRVPA)
ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
ਜ਼ਬੂਰ 106 : 22 (IRVPA)
ਹਾਮ ਦੇ ਦੇਸ ਵਿੱਚ ਅਚਰਜ਼, ਅਤੇ ਲਾਲ ਸਮੁੰਦਰ ਉੱਤੇ ਭਿਆਨਕ ਕੰਮ!
ਜ਼ਬੂਰ 106 : 23 (IRVPA)
ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ।
ਜ਼ਬੂਰ 106 : 24 (IRVPA)
ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਣਿਆ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ,
ਜ਼ਬੂਰ 106 : 25 (IRVPA)
ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।
ਜ਼ਬੂਰ 106 : 26 (IRVPA)
ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ, ਕਿ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,
ਜ਼ਬੂਰ 106 : 27 (IRVPA)
ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ।
ਜ਼ਬੂਰ 106 : 28 (IRVPA)
ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜ੍ਹਾਵਿਆਂ ਨੂੰ ਖਾਧਾ!
ਜ਼ਬੂਰ 106 : 29 (IRVPA)
ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।
ਜ਼ਬੂਰ 106 : 30 (IRVPA)
ਤਾਂ ਫ਼ੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ,
ਜ਼ਬੂਰ 106 : 31 (IRVPA)
ਅਤੇ ਇਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓਂ ਪੀੜ੍ਹੀ ਸਦਾ ਲਈ।
ਜ਼ਬੂਰ 106 : 32 (IRVPA)
ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,
ਜ਼ਬੂਰ 106 : 33 (IRVPA)
ਓਹ ਪਰਮੇਸ਼ੁਰ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਹੀ ਮੂਸਾ ਨੇ ਆਪਣੇ ਬੁੱਲ੍ਹਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।
ਜ਼ਬੂਰ 106 : 34 (IRVPA)
ਉਨ੍ਹਾਂ ਨੇ ਉਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ,
ਜ਼ਬੂਰ 106 : 35 (IRVPA)
ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,
ਜ਼ਬੂਰ 106 : 36 (IRVPA)
ਅਤੇ ਉਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ।
ਜ਼ਬੂਰ 106 : 37 (IRVPA)
ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।
ਜ਼ਬੂਰ 106 : 38 (IRVPA)
ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ,
ਜ਼ਬੂਰ 106 : 39 (IRVPA)
ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ।
ਜ਼ਬੂਰ 106 : 40 (IRVPA)
ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।
ਜ਼ਬੂਰ 106 : 41 (IRVPA)
ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਕਿ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਉੱਤੇ ਹੁਕਮ ਕਰਨ।
ਜ਼ਬੂਰ 106 : 42 (IRVPA)
ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ।
ਜ਼ਬੂਰ 106 : 43 (IRVPA)
ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।
ਜ਼ਬੂਰ 106 : 44 (IRVPA)
ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।
ਜ਼ਬੂਰ 106 : 45 (IRVPA)
ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।
ਜ਼ਬੂਰ 106 : 46 (IRVPA)
ਉਨ੍ਹਾਂ ਨੂੰ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।
ਜ਼ਬੂਰ 106 : 47 (IRVPA)
ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!
ਜ਼ਬੂਰ 106 : 48 (IRVPA)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48

BG:

Opacity:

Color:


Size:


Font: