ਜ਼ਬੂਰ 107 : 1 (IRVPA)
ਪੰਜਵਾਂ ਭਾਗ ਸੰਕਟ ਤੋਂ ਛੁਟਕਾਰਾ ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
ਜ਼ਬੂਰ 107 : 2 (IRVPA)
ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
ਜ਼ਬੂਰ 107 : 3 (IRVPA)
ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।
ਜ਼ਬੂਰ 107 : 4 (IRVPA)
ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
ਜ਼ਬੂਰ 107 : 5 (IRVPA)
ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
ਜ਼ਬੂਰ 107 : 6 (IRVPA)
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
ਜ਼ਬੂਰ 107 : 7 (IRVPA)
ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।
ਜ਼ਬੂਰ 107 : 8 (IRVPA)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
ਜ਼ਬੂਰ 107 : 9 (IRVPA)
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
ਜ਼ਬੂਰ 107 : 10 (IRVPA)
ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
ਜ਼ਬੂਰ 107 : 11 (IRVPA)
ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,
ਜ਼ਬੂਰ 107 : 12 (IRVPA)
ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
ਜ਼ਬੂਰ 107 : 13 (IRVPA)
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
ਜ਼ਬੂਰ 107 : 14 (IRVPA)
ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
ਜ਼ਬੂਰ 107 : 15 (IRVPA)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
ਜ਼ਬੂਰ 107 : 16 (IRVPA)
ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।
ਜ਼ਬੂਰ 107 : 17 (IRVPA)
ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,
ਜ਼ਬੂਰ 107 : 18 (IRVPA)
ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।
ਜ਼ਬੂਰ 107 : 19 (IRVPA)
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
ਜ਼ਬੂਰ 107 : 20 (IRVPA)
ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
ਜ਼ਬੂਰ 107 : 21 (IRVPA)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
ਜ਼ਬੂਰ 107 : 22 (IRVPA)
ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
ਜ਼ਬੂਰ 107 : 23 (IRVPA)
ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
ਜ਼ਬੂਰ 107 : 24 (IRVPA)
ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।
ਜ਼ਬੂਰ 107 : 25 (IRVPA)
ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
ਜ਼ਬੂਰ 107 : 26 (IRVPA)
ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ* ਮਲਾਹਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ,
ਜ਼ਬੂਰ 107 : 27 (IRVPA)
ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
ਜ਼ਬੂਰ 107 : 28 (IRVPA)
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
ਜ਼ਬੂਰ 107 : 29 (IRVPA)
ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
ਜ਼ਬੂਰ 107 : 30 (IRVPA)
ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।
ਜ਼ਬੂਰ 107 : 31 (IRVPA)
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
ਜ਼ਬੂਰ 107 : 32 (IRVPA)
ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।
ਜ਼ਬੂਰ 107 : 33 (IRVPA)
ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
ਜ਼ਬੂਰ 107 : 34 (IRVPA)
ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
ਜ਼ਬੂਰ 107 : 35 (IRVPA)
ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
ਜ਼ਬੂਰ 107 : 36 (IRVPA)
ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
ਜ਼ਬੂਰ 107 : 37 (IRVPA)
ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
ਜ਼ਬੂਰ 107 : 38 (IRVPA)
ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
ਜ਼ਬੂਰ 107 : 39 (IRVPA)
ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
ਜ਼ਬੂਰ 107 : 40 (IRVPA)
ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
ਜ਼ਬੂਰ 107 : 41 (IRVPA)
ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
ਜ਼ਬੂਰ 107 : 42 (IRVPA)
ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
ਜ਼ਬੂਰ 107 : 43 (IRVPA)
ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43