ਜ਼ਬੂਰ 108 : 1 (IRVPA)
ਵੈਰੀਆਂ ਦੇ ਵਿਰੁੱਧ ਸਹਾਇਤਾ ਦੇ ਲਈ ਪ੍ਰਾਰਥਨਾ *ਗੀਤ। ਦਾਊਦ ਦਾ ਭਜਨ *ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
ਜ਼ਬੂਰ 108 : 2 (IRVPA)
ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!
ਜ਼ਬੂਰ 108 : 3 (IRVPA)
ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ।
ਜ਼ਬੂਰ 108 : 4 (IRVPA)
ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ!
ਜ਼ਬੂਰ 108 : 5 (IRVPA)
ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
ਜ਼ਬੂਰ 108 : 6 (IRVPA)
ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।
ਜ਼ਬੂਰ 108 : 7 (IRVPA)
ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
ਜ਼ਬੂਰ 108 : 8 (IRVPA)
ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
ਜ਼ਬੂਰ 108 : 9 (IRVPA)
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ।
ਜ਼ਬੂਰ 108 : 10 (IRVPA)
ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
ਜ਼ਬੂਰ 108 : 11 (IRVPA)
ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
ਜ਼ਬੂਰ 108 : 12 (IRVPA)
ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
ਜ਼ਬੂਰ 108 : 13 (IRVPA)
ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।

1 2 3 4 5 6 7 8 9 10 11 12 13