ਜ਼ਬੂਰ 109 : 1 (IRVPA)
ਬਦਲੇ ਦੀ ਬੇਨਤੀ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,
ਜ਼ਬੂਰ 109 : 2 (IRVPA)
ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।
ਜ਼ਬੂਰ 109 : 3 (IRVPA)
ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ।
ਜ਼ਬੂਰ 109 : 4 (IRVPA)
ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ।
ਜ਼ਬੂਰ 109 : 5 (IRVPA)
ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ।
ਜ਼ਬੂਰ 109 : 6 (IRVPA)
ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ!
ਜ਼ਬੂਰ 109 : 7 (IRVPA)
ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!
ਜ਼ਬੂਰ 109 : 8 (IRVPA)
ਉਹ ਦੇ ਜਿਉਣ ਦੇ ਦਿਨ ਥੋੜੇ ਹੋਣ, ਉਹ ਦਾ ਅਹੁਦਾ ਕੋਈ ਹੋਰ ਲਵੇ!
ਜ਼ਬੂਰ 109 : 9 (IRVPA)
ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!
ਜ਼ਬੂਰ 109 : 10 (IRVPA)
ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ!
ਜ਼ਬੂਰ 109 : 11 (IRVPA)
ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!
ਜ਼ਬੂਰ 109 : 12 (IRVPA)
ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!
ਜ਼ਬੂਰ 109 : 13 (IRVPA)
ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਉਸ ਦਾ ਨਾਮ* ਉਹਨਾਂ ਦਾ ਨਾਮ ਮਿਟਾਇਆ ਜਾਵੇ!
ਜ਼ਬੂਰ 109 : 14 (IRVPA)
ਉਹ ਦੇ ਪੁਰਖਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!
ਜ਼ਬੂਰ 109 : 15 (IRVPA)
ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
ਜ਼ਬੂਰ 109 : 16 (IRVPA)
ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,
ਜ਼ਬੂਰ 109 : 17 (IRVPA)
ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,
ਜ਼ਬੂਰ 109 : 18 (IRVPA)
ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਈ ਸੀ।
ਜ਼ਬੂਰ 109 : 19 (IRVPA)
ਉਹ ਉਸ ਲਈ ਉਸ ਲੀੜੇ ਵਾਂਗੂੰ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਗੂੰ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!
ਜ਼ਬੂਰ 109 : 20 (IRVPA)
ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!
ਜ਼ਬੂਰ 109 : 21 (IRVPA)
ਪਰ ਤੂੰ, ਹੇ ਪ੍ਰਭੂ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,
ਜ਼ਬੂਰ 109 : 22 (IRVPA)
ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ।
ਜ਼ਬੂਰ 109 : 23 (IRVPA)
ਮੈਂ ਢਲਦੀ ਛਾਂ ਵਾਂਗੂੰ ਜਾਂਦਾ ਰਿਹਾ, ਮੈਂ ਸਲਾ ਵਾਂਗੂੰ ਝਾੜਿਆ ਜਾਂਦਾ,
ਜ਼ਬੂਰ 109 : 24 (IRVPA)
ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿੱਸਾ ਹੋ ਗਿਆ ਹੈ।
ਜ਼ਬੂਰ 109 : 25 (IRVPA)
ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ।
ਜ਼ਬੂਰ 109 : 26 (IRVPA)
ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,
ਜ਼ਬੂਰ 109 : 27 (IRVPA)
ਕਿ ਓਹ ਜਾਣਨ ਕਿ ਇਹ ਤੇਰਾ ਹੀ ਹੱਥ ਹੈ, ਅਤੇ ਤੂੰ, ਹੇ ਯਹੋਵਾਹ, ਇਹ ਕੀਤਾ ਹੈ।
ਜ਼ਬੂਰ 109 : 28 (IRVPA)
ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!
ਜ਼ਬੂਰ 109 : 29 (IRVPA)
ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ!
ਜ਼ਬੂਰ 109 : 30 (IRVPA)
ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ।
ਜ਼ਬੂਰ 109 : 31 (IRVPA)
ਯਹੋਵਾਹ ਤਾਂ ਕੰਗਾਲ ਦੀ ਮਦਦ† ਉਸ ਦੇ ਸੱਜੇ ਹੱਥ ਖੜਾ ਰਹੇਗਾ ਕਰੇਗਾ, ਕਿ ਉਹ ਦੀ ਜਾਨ ਦੇ ਘਾਤਕਾਂ ਤੋਂ ਬਚਾਵੇ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31