ਜ਼ਬੂਰ 11 : 1 (IRVPA)
ਪਰਮੇਸ਼ੁਰ ਉੱਤੇ ਭਰੋਸਾ *ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। *ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
ਜ਼ਬੂਰ 11 : 2 (IRVPA)
ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
ਜ਼ਬੂਰ 11 : 3 (IRVPA)
ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
ਜ਼ਬੂਰ 11 : 4 (IRVPA)
ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
ਜ਼ਬੂਰ 11 : 5 (IRVPA)
ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
ਜ਼ਬੂਰ 11 : 6 (IRVPA)
ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
ਜ਼ਬੂਰ 11 : 7 (IRVPA)
ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

1 2 3 4 5 6 7