ਜ਼ਬੂਰ 111 : 1 (IRVPA)
ਭਲਾਈ ਦੇ ਲਈ ਪਰਮੇਸ਼ੁਰ ਦੀ ਉਸਤਤ ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
ਜ਼ਬੂਰ 111 : 2 (IRVPA)
ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।
ਜ਼ਬੂਰ 111 : 3 (IRVPA)
ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
ਜ਼ਬੂਰ 111 : 4 (IRVPA)
ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
ਜ਼ਬੂਰ 111 : 5 (IRVPA)
ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।
ਜ਼ਬੂਰ 111 : 6 (IRVPA)
ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
ਜ਼ਬੂਰ 111 : 7 (IRVPA)
ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
ਜ਼ਬੂਰ 111 : 8 (IRVPA)
ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।
ਜ਼ਬੂਰ 111 : 9 (IRVPA)
ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!
ਜ਼ਬੂਰ 111 : 10 (IRVPA)
ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

1 2 3 4 5 6 7 8 9 10