ਜ਼ਬੂਰ 112 : 1 (IRVPA)
ਪਰਮੇਸ਼ੁਰ ਦੇ ਭਗਤ ਦਾ ਅਨੰਦ ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
ਜ਼ਬੂਰ 112 : 2 (IRVPA)
ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
ਜ਼ਬੂਰ 112 : 3 (IRVPA)
ਧਨ ਦੌਲਤ ਉਹ ਦੇ ਘਰ ਵਿੱਚ ਹੈ ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
ਜ਼ਬੂਰ 112 : 4 (IRVPA)
ਸਚਿਆਰਾਂ ਲਈ ਅਨ੍ਹੇਰੇ ਵਿੱਚ ਚਾਨਣ ਚੜ੍ਹ ਆਉਂਦਾ ਹੈ, ਉਹਨਾਂ* ਯਹੋਵਾਹ ਲਈ ਜੋ ਦਯਾਲੂ, ਕਿਰਪਾਲੂ ਤੇ ਧਰਮੀ ਹਨ।
ਜ਼ਬੂਰ 112 : 5 (IRVPA)
ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
ਜ਼ਬੂਰ 112 : 6 (IRVPA)
ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ।
ਜ਼ਬੂਰ 112 : 7 (IRVPA)
ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
ਜ਼ਬੂਰ 112 : 8 (IRVPA)
ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
ਜ਼ਬੂਰ 112 : 9 (IRVPA)
ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਰੁਤਬਾ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
ਜ਼ਬੂਰ 112 : 10 (IRVPA)
ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।

1 2 3 4 5 6 7 8 9 10