ਜ਼ਬੂਰ 114 : 1 (IRVPA)
{ਪਸਾਹ ਦਾ ਗੀਤ} [PS] ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
ਜ਼ਬੂਰ 114 : 2 (IRVPA)
ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।
ਜ਼ਬੂਰ 114 : 3 (IRVPA)
ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!
ਜ਼ਬੂਰ 114 : 4 (IRVPA)
ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ।
ਜ਼ਬੂਰ 114 : 5 (IRVPA)
ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ?
ਜ਼ਬੂਰ 114 : 6 (IRVPA)
ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?
ਜ਼ਬੂਰ 114 : 7 (IRVPA)
ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
ਜ਼ਬੂਰ 114 : 8 (IRVPA)
ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ। [PE]

1 2 3 4 5 6 7 8

BG:

Opacity:

Color:


Size:


Font: