ਜ਼ਬੂਰ 115 : 1 (IRVPA)
ਕੇਵਲ ਇੱਕੋ ਸੱਚਾ ਪਰਮੇਸ਼ੁਰ ਸਾਨੂੰ ਨਹੀਂ, ਹੇ ਯਹੋਵਾਹ, ਸਾਨੂੰ ਨਹੀਂ, ਸਗੋਂ ਆਪਣੇ ਹੀ ਨਾਮ ਨੂੰ ਆਪਣੀ ਦਯਾ ਤੇ ਸਚਿਆਈ ਦੇ ਕਾਰਨ ਵਡਿਆਈ ਦੇ!
ਜ਼ਬੂਰ 115 : 2 (IRVPA)
ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ?
ਜ਼ਬੂਰ 115 : 3 (IRVPA)
ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ।
ਜ਼ਬੂਰ 115 : 4 (IRVPA)
ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
ਜ਼ਬੂਰ 115 : 5 (IRVPA)
ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
ਜ਼ਬੂਰ 115 : 6 (IRVPA)
ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ,
ਜ਼ਬੂਰ 115 : 7 (IRVPA)
ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜ੍ਹਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ!
ਜ਼ਬੂਰ 115 : 8 (IRVPA)
ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
ਜ਼ਬੂਰ 115 : 9 (IRVPA)
ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
ਜ਼ਬੂਰ 115 : 10 (IRVPA)
ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
ਜ਼ਬੂਰ 115 : 11 (IRVPA)
ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
ਜ਼ਬੂਰ 115 : 12 (IRVPA)
ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ!
ਜ਼ਬੂਰ 115 : 13 (IRVPA)
ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ!
ਜ਼ਬੂਰ 115 : 14 (IRVPA)
ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ!
ਜ਼ਬੂਰ 115 : 15 (IRVPA)
ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ।
ਜ਼ਬੂਰ 115 : 16 (IRVPA)
ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤਰ ਦੇ ਵੰਸ਼ ਨੂੰ ਦਿੱਤੀ ਹੈ।
ਜ਼ਬੂਰ 115 : 17 (IRVPA)
ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ।
ਜ਼ਬੂਰ 115 : 18 (IRVPA)
ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!।

1 2 3 4 5 6 7 8 9 10 11 12 13 14 15 16 17 18