ਜ਼ਬੂਰ 116 : 1 (IRVPA)
{ਮੌਤ ਤੋਂ ਬਚਣ ਤੇ ਪਰਮੇਸ਼ੁਰ ਦਾ ਧੰਨਵਾਦ} [PS] ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
ਜ਼ਬੂਰ 116 : 2 (IRVPA)
ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
ਜ਼ਬੂਰ 116 : 3 (IRVPA)
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ।
ਜ਼ਬੂਰ 116 : 4 (IRVPA)
ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ!
ਜ਼ਬੂਰ 116 : 5 (IRVPA)
ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਕਿਰਪਾਲੂ ਹੈ।
ਜ਼ਬੂਰ 116 : 6 (IRVPA)
ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
ਜ਼ਬੂਰ 116 : 7 (IRVPA)
ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
ਜ਼ਬੂਰ 116 : 8 (IRVPA)
ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।
ਜ਼ਬੂਰ 116 : 9 (IRVPA)
ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।
ਜ਼ਬੂਰ 116 : 10 (IRVPA)
ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ l [* ਮੈਂ ਯਹੋਵਾਹ ਤੇ ਨਿਹਚਾ ਕੀਤੀ ਜਦ ਮੈਂ ਆਖਿਆ ਮੈਂ ਬਹੁਤ ਦੁੱਖੀ ਹੋਇਆ ]
ਜ਼ਬੂਰ 116 : 11 (IRVPA)
ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ।
ਜ਼ਬੂਰ 116 : 12 (IRVPA)
ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ?
ਜ਼ਬੂਰ 116 : 13 (IRVPA)
ਮੈਂ ਮੁਕਤੀ ਦਾ ਪਿਆਲਾ [† ਪੀਣ ਦੀਆਂ ਭੇਟਾਂ ] ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
ਜ਼ਬੂਰ 116 : 14 (IRVPA)
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।
ਜ਼ਬੂਰ 116 : 15 (IRVPA)
ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
ਜ਼ਬੂਰ 116 : 16 (IRVPA)
ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ।
ਜ਼ਬੂਰ 116 : 17 (IRVPA)
ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
ਜ਼ਬੂਰ 116 : 18 (IRVPA)
ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,
ਜ਼ਬੂਰ 116 : 19 (IRVPA)
ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!। [PE]

1 2 3 4 5 6 7 8 9 10 11 12 13 14 15 16 17 18 19

BG:

Opacity:

Color:


Size:


Font: